ਹੁਕਮਨਾਮਾ ਸਾਹਿਬ

Hukamnama Sahib

Thursday, 18 October 2018

ਵੀਰਵਾਰ, ੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)

Ang 675 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੇਰਾ ਲਾਗੋ ਰਾਮ ਸਿਉ ਹੇਤੁ ॥

meraa laago raam siau het ||

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

satigur meraa sadhaa sahaiee jin dhukh kaa kaaTiaa ket ||1|| rahaau ||

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

haath dhei raakhio apunaa kar birathaa sagal miTaiee ||

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ni(n)dhak ke mukh kaale keene jan kaa aap sahaiee ||1||

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

saachaa saahib hoaa rakhavaalaa raakh le'ee ka(n)Th lai ||

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

nirabhau bhe sadhaa sukh maane naanak har gun gai ||2||17||

English Translation

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause ||

Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 ||

The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

Source: SGPC Official; BaniDB · Read Ang 675 in Sri Guru Granth Sahib Ji

On this day in earlier years

  • Wednesday, 18 October 2017 ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ Ang 732 · Raag Soohee
  • Tuesday, 18 October 2016 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Sunday, 18 October 2015 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Saturday, 18 October 2014 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 18 October 2013 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Thursday, 18 October 2012 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans