ਹੁਕਮਨਾਮਾ ਸਾਹਿਬ

Hukamnama Sahib

Sunday, 04 November 2018

ਐਤਵਾਰ, ੧੯ ਕੱਤਕ (ਸੰਮਤ ੫੫੦ ਨਾਨਕਸ਼ਾਹੀ)

Ang 857 · Raag Bilaaval · Bhagat Kabeer Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ॥

bilaaval ||

ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥

janam maran kaa bhram giaa gobidh liv laagee ||

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥

jeevat su(n)n samaaniaa gur saakhee jaagee ||1|| rahaau ||

ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥

kaasee te dhun uoopajai dhun kaasee jaiee ||

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥

kaasee fooTee pa(n)dditaa dhun kahaa(n) samaiee ||1||

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥

tirakuTee sa(n)dh mai pekhiaa ghaT hoo ghaT jaagee ||

ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥

aaisee budh samaacharee ghaT maeh tiaagee ||2||

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥

aap aap te jaaniaa tej tej samaanaa ||

ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

kahu kabeer ab jaaniaa gobidh man maanaa ||3||11||

English Translation

BILAAVAL:

The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause ||

The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 ||

I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 ||

I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

ਪੰਜਾਬੀ ਵਿਆਖਿਆ (Punjabi Explanation)

(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ।

ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤਿ੍ਰਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।੧।

(ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨।

ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।

੧੧। ਸ਼ਬਦ ਦਾ ਭਾਵ: — ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤਿ੍ਰਊੜੀ ਮੁੱਕ ਜਾਂਦੀ ਹੈ ।

Source: SGPC Official; BaniDB · Read Ang 857 in Sri Guru Granth Sahib Ji

On this day in earlier years

  • Saturday, 04 November 2017 ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ Ang 679 · Raag Dhanaasree
  • Friday, 04 November 2016 ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ Ang 536 · Raag Dayv Gandhaaree
  • Wednesday, 04 November 2015 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Tuesday, 04 November 2014 ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ Ang 830 · Raag Bilaaval
  • Monday, 04 November 2013 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ Ang 533 · Raag Dayv Gandhaaree
  • Sunday, 04 November 2012 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree