ਹੁਕਮਨਾਮਾ ਸਾਹਿਬ
Hukamnama Sahib
Friday, 23 November 2018
ਸ਼ੁੱਕਰਵਾਰ, ੮ ਮੱਘਰ (ਸੰਮਤ ੫੫੦ ਨਾਨਕਸ਼ਾਹੀ)
Ang 710 · Raag Jaithsree · Guru Arjan Dev Ji
ਗੁਰਮੁਖੀ (Gurmukhi)
ਸਲੋਕ ॥
salok ||
ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
dhirasaTa(n)t eko suneea(n)t eko varata(n)t eko narahareh ||
ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
naam dhaan jaacha(n)t naanak dhiaal purakh kirapaa kareh ||1||
ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥
hik sevee hik sa(n)malaa har ikas peh aradhaas ||
ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
naam vakhar dhan sa(n)chiaa naanak sachee raas ||2||
ਪਉੜੀ ॥
pauRee ||
ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥
prabh dhiaal bea(n)t pooran ik eh ||
ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥
sabh kichh aape aap dhoojaa kahaa keh ||
ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥
aap karahu prabh dhaan aape aap leh ||
ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥
aavan jaanaa hukam sabh nihachal tudh theh ||
ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
naanak ma(n)gai dhaan kar kirapaa naam dheh ||20||1||
English Translation
SHALOK:
I see only the One Lord; I hear only the One Lord; the One Lord is all-pervading. Nanak begs for the gift of the Naam; O Merciful Lord God, please grant Your Grace. || 1 ||
I serve the One Lord, I contemplate the One Lord, and to the One Lord, I offer my prayer. Nanak has gathered in the wealth, the merchandise of the Naam; this is the true capital. || 2 ||
PAUREE: God is merciful and infinite. The One and Only is all-pervading. He Himself is all-in-all. Who else can we speak of? God Himself grants His gifts, and He Himself receives them. Coming and going are all by the Hukam of Your Will; Your place is steady and unchanging. Nanak begs for this gift; by Your Grace, Lord, please grant me Your Name. || 20 || 1 ||
ਪੰਜਾਬੀ ਵਿਆਖਿਆ (Punjabi Explanation)
ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ, ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ।੧।
ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ । ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੂੰਜੀ ਸਦਾ ਹੀ ਕਾਇਮ ਰਹਿੰਦੀ ਹੈ।੨।
ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ, ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ)? ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ । (ਜੀਵਾਂ ਦਾ) ਜੰਮਣਾ ਤੇ ਮਰਨਾ—ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ), ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ । ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼।੨੦।੧।
Source: SGPC Official; BaniDB · Read Ang 710 in Sri Guru Granth Sahib Ji