ਹੁਕਮਨਾਮਾ ਸਾਹਿਬ

Hukamnama Sahib

Friday, 30 November 2018

ਸ਼ੁੱਕਰਵਾਰ, ੧੫ ਮੱਘਰ (ਸੰਮਤ ੫੫੦ ਨਾਨਕਸ਼ਾਹੀ)

Ang 819 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

apane baalak aap rakhian paarabraham gurdhev ||

ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

sukh saa(n)t sahaj aanadh bhe pooran bhiee sev ||1|| rahaau ||

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

bhagat janaa kee benatee sunee prabh aap ||

ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

rog miTai jeevaalian jaa kaa vadd parataap ||1||

ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥

dhokh hamaare bakhasian apanee kal dhaaree ||

ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

man baa(n)chhat fal dhitian naanak balihaaree ||2||16||80||

English Translation

BILAAVAL, FIFTH MEHL:

The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. || 1 || Pause ||

God Himself has heard the prayers of His humble devotees. He dispelled my disease, and rejuvenated me; His glorious radiance is so great! || 1 ||

He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. || 2 || 16 || 80 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਸਭ ਤੋਂ ਵੑਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵੑਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

Source: SGPC Official; BaniDB · Read Ang 819 in Sri Guru Granth Sahib Ji

On this day in earlier years

  • Thursday, 30 November 2017 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 30 November 2016 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Monday, 30 November 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 30 November 2014 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Saturday, 30 November 2013 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans
  • Friday, 30 November 2012 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ Ang 794 · Raag Soohee