ਹੁਕਮਨਾਮਾ ਸਾਹਿਬ

Hukamnama Sahib

Saturday, 01 December 2018

ਸ਼ਨਿਚਰਵਾਰ, ੧੬ ਮੱਘਰ (ਸੰਮਤ ੫੫੦ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਤਾਪੁ ਗਵਾਇਆ ਗੁਰਿ ਪੂਰੇ ॥

taap gavaiaa gur poore ||

ਵਾਜੇ ਅਨਹਦ ਤੂਰੇ ॥

vaaje anahadh toore ||

ਸਰਬ ਕਲਿਆਣ ਪ੍ਰਭਿ ਕੀਨੇ ॥

sarab kaliaan prabh keene ||

ਕਰਿ ਕਿਰਪਾ ਆਪਿ ਦੀਨੇ ॥੧॥

kar kirapaa aap dheene ||1||

ਬੇਦਨ ਸਤਿਗੁਰਿ ਆਪਿ ਗਵਾਈ ॥

bedhan satigur aap gavaiee ||

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥

sikh sa(n)t sabh sarase hoe har har naam dhiaaiee || rahaau ||

ਜੋ ਮੰਗਹਿ ਸੋ ਲੇਵਹਿ ॥

jo ma(n)geh so leveh ||

ਪ੍ਰਭ ਅਪਣਿਆ ਸੰਤਾ ਦੇਵਹਿ ॥

prabh apaniaa sa(n)taa dheveh ||

ਹਰਿ ਗੋਵਿਦੁ ਪ੍ਰਭਿ ਰਾਖਿਆ ॥

har govidh prabh raakhiaa ||

ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

jan naanak saach subhaakhiaa ||2||6||70||

English Translation

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 ||

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||

They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

ਪੰਜਾਬੀ ਵਿਆਖਿਆ (Punjabi Explanation)

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Friday, 01 December 2017 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Thursday, 01 December 2016 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Tuesday, 01 December 2015 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval
  • Monday, 01 December 2014 ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ Ang 444 · Raag Aasaa
  • Sunday, 01 December 2013 ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ Ang 515 · Raag Gujri
  • Saturday, 01 December 2012 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree