ਹੁਕਮਨਾਮਾ ਸਾਹਿਬ

Hukamnama Sahib

Friday, 14 December 2018

ਸ਼ੁੱਕਰਵਾਰ, ੨੯ ਮੱਘਰ (ਸੰਮਤ ੫੫੦ ਨਾਨਕਸ਼ਾਹੀ)

Ang 663 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੩ ਘਰੁ ੨ ਚਉਪਦੇ

dhanaasaree mahalaa teejaa ghar doojaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥

eih dhan akhuT na nikhuTai na jai ||

ਪੂਰੈ ਸਤਿਗੁਰਿ ਦੀਆ ਦਿਖਾਇ ॥

poorai satigur dheeaa dhikhai ||

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥

apune satigur kau sadh bal jaiee ||

ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

gur kirapaa te har ma(n)n vasaiee ||1||

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥

se dhanava(n)t har naam liv lai ||

ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥

gur poorai har dhan paragaasiaa har kirapaa te vasai man aai || rahaau ||

ਅਵਗੁਣ ਕਾਟਿ ਗੁਣ ਰਿਦੈ ਸਮਾਇ ॥

avagun kaaT gun ridhai samai ||

ਪੂਰੇ ਗੁਰ ਕੈ ਸਹਜਿ ਸੁਭਾਇ ॥

poore gur kai sahaj subhai ||

ਪੂਰੇ ਗੁਰ ਕੀ ਸਾਚੀ ਬਾਣੀ ॥

poore gur kee saachee baanee ||

ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

sukh man a(n)tar sahaj samaanee ||2||

ਏਕੁ ਅਚਰਜੁ ਜਨ ਦੇਖਹੁ ਭਾਈ ॥

ek acharaj jan dhekhahu bhaiee ||

ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥

dhubidhaa maar har ma(n)n vasaiee ||

ਨਾਮੁ ਅਮੋਲਕੁ ਨ ਪਾਇਆ ਜਾਇ ॥

naam amolak na paiaa jai ||

ਗੁਰ ਪਰਸਾਦਿ ਵਸੈ ਮਨਿ ਆਇ ॥੩॥

gur parasaadh vasai man aai ||3||

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥

sabh meh vasai prabh eko soi ||

ਗੁਰਮਤੀ ਘਟਿ ਪਰਗਟੁ ਹੋਇ ॥

gurmatee ghaT paragaT hoi ||

ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥

sahaje jin prabh jaan pachhaaniaa ||

ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

naanak naam milai man maaniaa ||4||1||

English Translation

DHANAASAREE, THIRD MEHL, SECOND HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 ||

They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause ||

He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 ||

O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 ||

He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ । (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ । ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ । (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ । (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ । ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

Source: SGPC Official; BaniDB · Read Ang 663 in Sri Guru Granth Sahib Ji

On this day in earlier years

  • Thursday, 14 December 2017 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Wednesday, 14 December 2016 ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ Ang 544 · Raag Bihaagraa
  • Monday, 14 December 2015 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Sunday, 14 December 2014 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Saturday, 14 December 2013 ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ Ang 788 · Raag Soohee
  • Friday, 14 December 2012 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath