ਹੁਕਮਨਾਮਾ ਸਾਹਿਬ

Hukamnama Sahib

Tuesday, 01 January 2019

ਮੰਗਲਵਾਰ, ੧੭ ਪੋਹ (ਸੰਮਤ ੫੫੦ ਨਾਨਕਸ਼ਾਹੀ)

Ang 678

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥ ੧ ॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥ ੨ ॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥ ੩ ॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥ ੪ ॥ ੪ ॥ ੨੮ ॥

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official · Read Ang 678 in Sri Guru Granth Sahib Ji

On this day in earlier years

  • Monday, 01 January 2018 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Sunday, 01 January 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Friday, 01 January 2016 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Thursday, 01 January 2015 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans
  • Wednesday, 01 January 2014 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Tuesday, 01 January 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee