ਹੁਕਮਨਾਮਾ ਸਾਹਿਬ

Hukamnama Sahib

Friday, 11 January 2019

ਸ਼ੁੱਕਰਵਾਰ, ੨੭ ਪੋਹ (ਸੰਮਤ ੫੫੦ ਨਾਨਕਸ਼ਾਹੀ)

Ang 649

Reading: Permalink

ਗੁਰਮੁਖੀ (Gurmukhi)

ਸਲੋਕੁ ਮ: ੩ ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥

ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥

ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥ ੧ ॥

ਮ:੩ ॥

ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥

ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥ ੨ ॥

ਪਉੜੀ ॥

ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥

ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥

ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥

ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥

ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥ ੧੯ ॥

English Translation

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 ||

THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 ||

PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।੧।

ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।੧੯।

Source: SGPC Official · Read Ang 649 in Sri Guru Granth Sahib Ji

On this day in earlier years

  • Thursday, 11 January 2018 ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ Ang 795 · Raag Bilaaval
  • Wednesday, 11 January 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Monday, 11 January 2016 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Sunday, 11 January 2015 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Saturday, 11 January 2014 ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ Ang 815 · Raag Bilaaval
  • Friday, 11 January 2013 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang