ਹੁਕਮਨਾਮਾ ਸਾਹਿਬ

Hukamnama Sahib

Tuesday, 15 January 2019

ਮੰਗਲਵਾਰ, ੨ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 670

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥ ੧ ॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥ ੨ ॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥ ੩ ॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ ੪ ॥ ੭ ॥ ੧੩ ॥

English Translation

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause ||

O True Lord and Master, You are truly my King; whatever You do, all that is True. Who should I call a liar? There is no other than You, O King. || 1 ||

You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 ||

All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 ||

You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

Source: SGPC Official · Read Ang 670 in Sri Guru Granth Sahib Ji

On this day in earlier years

  • Monday, 15 January 2018 ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ Ang 541 · Raag Bihaagraa
  • Sunday, 15 January 2017 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee
  • Friday, 15 January 2016 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 749 · Raag Soohee
  • Thursday, 15 January 2015 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Wednesday, 15 January 2014 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Tuesday, 15 January 2013 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath