ਹੁਕਮਨਾਮਾ ਸਾਹਿਬ

Hukamnama Sahib

Friday, 18 January 2019

ਸ਼ੁੱਕਰਵਾਰ, ੫ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 893

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

ਰੈਣਿ ਦਿਨਸੁ ਜਪਉ ਹਰਿ ਨਾਉ ॥

ਆਗੈ ਦਰਗਹ ਪਾਵਉ ਥਾਉ ॥

ਸਦਾ ਅਨੰਦੁ ਨ ਹੋਵੀ ਸੋਗੁ ॥

ਕਬਹੂ ਨ ਬਿਆਪੈ ਹਉਮੈ ਰੋਗੁ ॥ ੧ ॥

ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥

ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥ ੧ ॥ ਰਹਾਉ ॥

ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥

ਨਾਮ ਬਿਨਾ ਕੋ ਸਕੈ ਨ ਤਾਰਿ ॥

ਸਗਲ ਉਪਾਵ ਨ ਚਾਲਹਿ ਸੰਗਿ ॥

ਭਵਜਲੁ ਤਰੀਐ ਪ੍ਰਭ ਕੈ ਰੰਗਿ ॥ ੨ ॥

ਦੇਹੀ ਧੋਇ ਨ ਉਤਰੈ ਮੈਲੁ ॥

ਹਉਮੈ ਬਿਆਪੈ ਦੁਬਿਧਾ ਫੈਲੁ ॥

ਹਰਿ ਹਰਿ ਅਉਖਧੁ ਜੋ ਜਨੁ ਖਾਇ ॥

ਤਾ ਕਾ ਰੋਗੁ ਸਗਲ ਮਿਟਿ ਜਾਇ ॥ ੩ ॥

ਕਰਿ ਕਿਰਪਾ ਪਾਰਬ੍ਰਹਮ ਦਇਆਲ ॥

ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥

ਤੇਰੇ ਦਾਸ ਕੀ ਹੋਵਾ ਧੂਰਿ ॥

ਨਾਨਕ ਕੀ ਪ੍ਰਭ ਸਰਧਾ ਪੂਰਿ ॥ ੪ ॥ ੨੨ ॥ ੩੩ ॥

English Translation

RAAMKALEE, FIFTH MEHL:

Night and day, I chant the Lord’s Name. Hereafter, I shall obtain a seat in the Court of the Lord. I am in bliss forever; I have no sorrow. The disease of ego never afflicts me. || 1 ||

O Saints of the Lord, seek out those who know God. You shall be wonderstruck with wonder at the wonderful Lord; meditate in remembrance on the Lord, O mortal, and obtain the supreme status. || 1 || Pause ||

Calculating, measuring, and thinking in every way, see that without the Naam, no one can be carried across. Of all your efforts, none will go along with you. You can cross over the terrifying world-ocean only through the love of God. || 2 ||

By merely washing the body, one’s filth is not removed. Afflicted by egotism, duality only increases. That humble being who takes the medicine of the Name of the Lord, Har, Har — all his diseases are eradicated. || 3 ||

Take pity on me, O merciful, Supreme Lord God; let me never forget the Lord of the World from my mind. Let me be the dust of the feet of Your slaves; O God, please fulfill Nanak’s hope. || 4 || 22 || 33 ||

ਪੰਜਾਬੀ ਵਿਆਖਿਆ (Punjabi Explanation)

(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ । (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।੧।

ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ । ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।੧।ਰਹਾਉ।

ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ । (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।੨।

(ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ । ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ) । ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।੩।

ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ । ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ । ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ।੪।੨੨।੩੩।

Source: SGPC Official · Read Ang 893 in Sri Guru Granth Sahib Ji

On this day in earlier years

  • Thursday, 18 January 2018 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Wednesday, 18 January 2017 ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ Ang 514 · Raag Gujri
  • Monday, 18 January 2016 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Sunday, 18 January 2015 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Saturday, 18 January 2014 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ Ang 794 · Raag Soohee
  • Friday, 18 January 2013 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath