ਹੁਕਮਨਾਮਾ ਸਾਹਿਬ

Hukamnama Sahib

Sunday, 27 January 2019

ਐਤਵਾਰ, ੧੪ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 692 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

man ichhaa dhaan karana(n) sarabatr aasaa pooraneh ||

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

kha(n)ddana(n) kal kaleseh prabh simar naanak neh dhooraneh ||1||

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

habh ra(n)g maaneh jis sa(n)g tai siau laieeaai neh ||

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

so sahu bi(n)dh na visarau naanak jin su(n)dhar rachiaa dheh ||2||

ਪਉੜੀ ॥

pauRee ||

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

jeeau praan tan dhan dheeaa dheene ras bhog ||

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

gireh ma(n)dhar rath as dhe'ee rach bhale sa(n)jog ||

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

sut banitaa saajan sevak dhe'ee prabh dhevan jog ||

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

har simarat tan man hariaa leh jaeh vijog ||

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

saadhasa(n)g har gun ramahu binase sabh rog ||3||

English Translation

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause ||

Your spouse, children, body, house and possessions — you think these will give you peace. But none of these shall be yours, when the time of death comes. || 1 ||

Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||

You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 ||

Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।

੫। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

Source: SGPC Official; BaniDB · Read Ang 692 in Sri Guru Granth Sahib Ji

On this day in earlier years

  • Saturday, 27 January 2018 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Friday, 27 January 2017 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Wednesday, 27 January 2016 ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ Ang 630 · Raag Sorath
  • Tuesday, 27 January 2015 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Monday, 27 January 2014 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Sunday, 27 January 2013 ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ Ang 656 · Raag Sorath