ਹੁਕਮਨਾਮਾ ਸਾਹਿਬ

Hukamnama Sahib

Sunday, 03 February 2019

ਐਤਵਾਰ, ੨੧ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 664 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

jab jareeaai tab hoi bhasam tan rahai kiram dhal khaiee ||

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

kaachee gaagar neer parat hai iaa tan kee ihai baddaiee ||1||

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

kaahe bhieeaa firatau fooliaa fooliaa ||

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

jab dhas maas uradh mukh rahataa so dhin kaise bhooliaa ||1|| rahaau ||

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

jiau madh maakhee tiau saThor ras jor jor dhan keeaa ||

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

maratee baar leh leh kareeaai bhoot rahan kiau dheeaa ||2||

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

dhehuree lau baree naar sa(n)g bhiee aagai sajan suhelaa ||

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥

maraghaT lau sabh log kuTa(n)b bhio aagai ha(n)s akelaa ||3||

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

kahat kabeer sunahu re praanee pare kaal gras kooaa ||

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

jhooThee maiaa aap ba(n)dhaiaa jiau nalanee bhram sooaa ||4||2||

English Translation

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 ||

Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause ||

This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 ||

Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 ||

The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।

ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।

ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।

ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।

ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

Source: SGPC Official; BaniDB · Read Ang 664 in Sri Guru Granth Sahib Ji

On this day in earlier years

  • Saturday, 03 February 2018 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee
  • Friday, 03 February 2017 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Wednesday, 03 February 2016 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Tuesday, 03 February 2015 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 515 · Raag Gujri
  • Monday, 03 February 2014 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Sunday, 03 February 2013 ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ Ang 531 · Raag Dayv Gandhaaree