ਹੁਕਮਨਾਮਾ ਸਾਹਿਬ
Hukamnama Sahib
Tuesday, 05 February 2019
ਮੰਗਲਵਾਰ, ੨੩ ਮਾਘ (ਸੰਮਤ ੫੫੦ ਨਾਨਕਸ਼ਾਹੀ)
Ang 729 · Raag Jaithsree · Guru Raam Daas Ji
ਗੁਰਮੁਖੀ (Gurmukhi)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
jaitasaree mahalaa chauthhaa ghar pehilaa chaupadhe
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
merai heearai ratan naam har basiaa gur haath dhario merai maathaa ||
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
janam janam ke kilabikh dhukh utare gur naam dheeo rin laathaa ||1||
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
mere man bhaj raam naam sabh arathaa ||
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
gur poorai har naam dhiraRaiaa bin naavai jeevan birathaa || rahaau ||
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
bin gur mooR bhe hai manmukh te moh maiaa nit faathaa ||
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
tin saadhoo charan na seve kabahoo tin sabh janam akaathaa ||2||
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
jin saadhoo charan saadh pag seve tin safalio janam sanaathaa ||
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
mo kau keejai dhaas dhaas dhaasan ko har dhiaa dhaar jaga(n)naathaa ||3||
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
ham a(n)dhule giaanaheen agiaanee kiau chaaleh maarag pa(n)thaa ||
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ham a(n)dhule kau gur a(n)chal dheejai jan naanak chaleh mila(n)thaa ||4||1||
English Translation
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 ||
They alone are my friends, who travel along with me; and in that place, where the accounts are called for, they appear standing with me. || 1 || Pause ||
There are houses, mansions and tall buildings, painted on all sides; but they are empty within, and they crumble like useless ruins. || 2 ||
The herons in their white feathers dwell in the sacred shrines of pilgrimage. They tear apart and eat the living beings, and so they are not called white. || 3 ||
My body is like the simmal tree; seeing me, other people are fooled. Its fruits are useless — just like the qualities of my body. || 4 ||
The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 ||
What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਪੰਜਾਬੀ ਵਿਆਖਿਆ (Punjabi Explanation)
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।੧।ਰਹਾਉ।
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੬।੧।੩।
Source: SGPC Official; BaniDB · Read Ang 729 in Sri Guru Granth Sahib Ji