ਹੁਕਮਨਾਮਾ ਸਾਹਿਬ

Hukamnama Sahib

Wednesday, 06 February 2019

ਬੁੱਧਵਾਰ, ੨੪ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 692 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ਘਰੁ ੬

soohee mahalaa pehilaa ghar chhayvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

aujal kaihaa chilakanaa ghoTim kaalaRee mas ||

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

dhotiaa jooTh na utarai je sau dhovaa tis ||1||

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥

sajan seiee naal mai chaladhiaa naal chala(n)ni(h) ||

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

jithai lekhaa ma(n)geeaai tithai khaRe dhisa(n)n ||1|| rahaau ||

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

koThe ma(n)ddap maaReeaa paasahu chitaveeaahaa ||

ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥

ddaTheeaa ka(n)m na aavan(h)ee vichahu sakhaneeaahaa ||2||

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥

bagaa bage kapaRe teerath ma(n)jh vasa(n)ni(h) ||

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥

ghuT ghuT jeeaa khaavane bage naa kaheeani(h) ||3||

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥

si(n)mal rukh sareer mai maijan dhekh bhula(n)ni(h) ||

ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥

se fal ka(n)m na aavan(h)ee te gun mai tan ha(n)ni(h) ||4||

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

a(n)dhulai bhaar uThaiaa ddoogar vaaT bahut ||

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

akhee loRee naa lahaa hau chaR la(n)ghaa kit ||5||

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

chaakareeaa cha(n)giaaieeaa avar siaanap kit ||

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

naanak naam samaal too(n) badhaa chhuTeh jit ||6||1||3||

English Translation

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause ||

Your spouse, children, body, house and possessions — you think these will give you peace. But none of these shall be yours, when the time of death comes. || 1 ||

Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||

You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 ||

Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।

੫। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

Source: SGPC Official; BaniDB · Read Ang 692 in Sri Guru Granth Sahib Ji

On this day in earlier years

  • Tuesday, 06 February 2018 ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ Ang 804 · Raag Bilaaval
  • Monday, 06 February 2017 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Saturday, 06 February 2016 ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ Ang 489 · Raag Gujri
  • Friday, 06 February 2015 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ Ang 838 · Raag Bilaaval
  • Thursday, 06 February 2014 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ Ang 780 · Raag Soohee
  • Wednesday, 06 February 2013 ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ Ang 862 · Raag Gond