ਹੁਕਮਨਾਮਾ ਸਾਹਿਬ

Hukamnama Sahib

Thursday, 07 February 2019

ਵੀਰਵਾਰ, ੨੫ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 723 · Raag Dhanaasree · Bhagat Kabeer Ji

Reading: Permalink

ਗੁਰਮੁਖੀ (Gurmukhi)

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

raam simar raam simar raam simar bhaiee ||

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

raam naam simaran bin booddate adhikaiee ||1|| rahaau ||

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

banitaa sut dheh greh sa(n)pat sukhadhaiee ||

ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ein(h) mai kachh naeh tero kaal avadh aaiee ||1||

ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

ajaamal gaj ganikaa patit karam keene ||

ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

teuoo utar paar pare raam naam leene ||2||

ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

sookar kookar jon bhrame tuoo laaj na aaiee ||

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

raam naam chhaadd a(n)mirat kaahe bikh khaiee ||3||

ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

taj bharam karam bidh nikhedh raam naam lehee ||

ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

gur prasaadh jan kabeer raam kar sanehee ||4||5||

English Translation

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 ||

The Great Giver is the Supreme Lord God over all. You are our support, You are our sustainer. || Pause ||

You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 ||

Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 ||

I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

Source: SGPC Official; BaniDB · Read Ang 723 in Sri Guru Granth Sahib Ji

On this day in earlier years

  • Wednesday, 07 February 2018 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ Ang 847 · Raag Bilaaval
  • Tuesday, 07 February 2017 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Sunday, 07 February 2016 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Saturday, 07 February 2015 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Friday, 07 February 2014 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Thursday, 07 February 2013 ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ Ang 878 · Raag Raamkalee