ਹੁਕਮਨਾਮਾ ਸਾਹਿਬ

Hukamnama Sahib

Sunday, 10 February 2019

ਐਤਵਾਰ, ੨੮ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 871 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

hamaree ganat na ganeeaa kaiee apanaa biradh pachhaan ||

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

haath dhei raakhe kar apune sadhaa sadhaa ra(n)g maan ||1||

ਸਾਚਾ ਸਾਹਿਬੁ ਸਦ ਮਿਹਰਵਾਣ ॥

saachaa saahib sadh miharavaan ||

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ba(n)dh paiaa merai satigur poorai hoiee sarab kaliaan || rahaau ||

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

jeeau pai pi(n)dd jin saajiaa dhitaa painan khaan ||

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

apane dhaas kee aap paij raakhee naanak sadh kurabaan ||2||16||44||

English Translation

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 ||

The world loves only the one bride, Maya. She is the wife of all beings and creatures. || 1 || Pause ||

With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 ||

She runs around, chasing after the Saints. She is afraid of being beaten by those blessed with the Guru’s Grace. She is the body, the breath of life, of the faithless cynics. She appears to me like a blood-thirsty witch. || 3 ||

I know her secrets well — in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

ਪੰਜਾਬੀ ਵਿਆਖਿਆ (Punjabi Explanation)

ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ ਮਨੁੱਖ ਆਖ਼ਰ ਮਰ ਜਾਂਦਾ ਹੈ, ਇਹ ਮਾਇਅ ਵਹੁਟੀ ਉਸ ਦੇ ਮਰਨ ਤੇ ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ ਖਸਮ ਕੋਈ ਧਿਰ ਹੋਰ ਬਣ ਜਾਂਦਾ ਹੈ ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। ਇਸ ਮਾਇਆ ਦਾ ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ ਵਿਚ ਮਸਤ ਰਹਿਣ ਕਰਕੇ ਅਗਾਂਹ ਆਪਣੇ ਲਈ ਨਰਕ ਸਹੇੜਦਾ ਹੈ।੧।

ਇਹ ਮਾਇਆ ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ, ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ।੧। ਰਹਾਉ।

ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੋਹਣੀ ਬਣੀ ਰਹਿੰਦੀ ਹੈ। ਇਸ ਨੂੰ ਵੇਖ ਵੇਖ ਕੇ ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ ਵਾਂਗ ਦਿੱਸਦੀ ਹੈ। ਵੇਸਵਾ ਵਾਂਗ ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ ਸੰਤਾਂ ਤੋਂ ਪਰੇ ਪਰੇ ਹੀ ਫਿਰਦੀ ਹੈ।੨।

ਇਹ ਮਾਇਆ ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ ਸੰਤਾਂ ਉੱਤੇ ਗੁਰੂ ਦੀ ਮਿਹਰ ਹੋਣ ਕਰਕੇ ਇਹ ਸੰਤਾਂ ਦੀ ਮਾਰ ਤੋਂ ਭੀ ਡਰਦੀ ਹੈ ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।

ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ- ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

Source: SGPC Official; BaniDB · Read Ang 871 in Sri Guru Granth Sahib Ji

On this day in earlier years

  • Saturday, 10 February 2018 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Friday, 10 February 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Wednesday, 10 February 2016 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Tuesday, 10 February 2015 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Monday, 10 February 2014 ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ Ang 499 · Raag Gujri
  • Sunday, 10 February 2013 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee