ਹੁਕਮਨਾਮਾ ਸਾਹਿਬ

Hukamnama Sahib

Tuesday, 12 February 2019

ਮੰਗਲਵਾਰ, ੩੦ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 719 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

raaj kapaTa(n) roop kapaTa(n) dhan kapaTa(n) kul garabateh ||

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

sa(n)cha(n)t bikhiaa chhala(n) chhidhra(n) naanak bin har sa(n)g na chaalate ||1||

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

pekha(n)dhaRo kee bhul tu(n)maa dhisam sohanaa ||

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

add na laha(n)dhaRo mul naanak saath na juliee maiaa ||2||

ਪਉੜੀ ॥

pauRee ||

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

chaladhiaa naal na chalai so kiau sa(n)jeeaai ||

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

tis kaa kahu kiaa jatan jis te va(n)jeeaai ||

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

har bisariaai kiau tirapataavai naa man ra(n)jeeaai ||

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

prabhoo chhodd an laagai narak sama(n)jeeaai ||

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

hoh kirapaal dhiaal naanak bhau bha(n)jeeaai ||10||

English Translation

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause ||

Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 ||

The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

Source: SGPC Official; BaniDB · Read Ang 719 in Sri Guru Granth Sahib Ji

On this day in earlier years

  • Monday, 12 February 2018 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Sunday, 12 February 2017 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Friday, 12 February 2016 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Thursday, 12 February 2015 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Wednesday, 12 February 2014 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath
  • Tuesday, 12 February 2013 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang