ਹੁਕਮਨਾਮਾ ਸਾਹਿਬ

Hukamnama Sahib

Friday, 15 February 2019

ਸ਼ੁੱਕਰਵਾਰ, ੩ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 680 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਛੰਤ ਮਹਲਾ ੫ ਘਰੁ ੨

raag soohee chha(n)t mahalaa panjavaa ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੋਬਿੰਦ ਗੁਣ ਗਾਵਣ ਲਾਗੇ ॥

gobi(n)dh gun gaavan laage ||

ਹਰਿ ਰੰਗਿ ਅਨਦਿਨੁ ਜਾਗੇ ॥

har ra(n)g anadhin jaage ||

ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥

har ra(n)g jaage paap bhaage mile sa(n)t piaariaa ||

ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥

gur charan laage bharam bhaage kaaj sagal savaariaa ||

ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥

sun sravan baanee sahaj jaanee har naam jap vaddabhaagai ||

ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

binava(n)t naanak saran suaamee jeeau pi(n)dd prabh aagai ||1||

ਅਨਹਤ ਸਬਦੁ ਸੁਹਾਵਾ ॥

anahat sabadh suhaavaa ||

ਸਚੁ ਮੰਗਲੁ ਹਰਿ ਜਸੁ ਗਾਵਾ ॥

sach ma(n)gal har jas gaavaa ||

ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥

gun gai har har dhookh naase rahas upajai man ghanaa ||

ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

man ta(n)n niramal dhekh dharasan naam prabh kaa mukh bhanaa ||

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥

hoi ren saadhoo prabh araadhoo aapane prabh bhaavaa ||

ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

binava(n)t naanak dhiaa dhaarahu sadhaa har gun gaavaa ||2||

ਗੁਰ ਮਿਲਿ ਸਾਗਰੁ ਤਰਿਆ ॥

gur mil saagar tariaa ||

ਹਰਿ ਚਰਣ ਜਪਤ ਨਿਸਤਰਿਆ ॥

har charan japat nisatariaa ||

ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥

har charan dhiaae sabh fal paae miTe aavan jaanaa ||

ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥

bhai bhagat subhai har jap aapane prabh bhaavaa ||

ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥

jap ek alakh apaar pooran tis binaa nahee koiee ||

ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥

binava(n)t naanak gur bharam khoiaa jat dhekhaa tat soiee ||3||

ਪਤਿਤ ਪਾਵਨ ਹਰਿ ਨਾਮਾ ॥

patit paavan har naamaa ||

ਪੂਰਨ ਸੰਤ ਜਨਾ ਕੇ ਕਾਮਾ ॥

pooran sa(n)t janaa ke kaamaa ||

ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥

gur sa(n)t paiaa prabh dhiaaiaa sagal ichhaa pu(n)neeaa ||

ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥

hau taap binase sadhaa sarase prabh mile chiree vichhu(n)niaa ||

ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥

man saat aaiee vajee vadhaiee manahu kadhe na veesarai ||

ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

binava(n)t naanak satigur dhiraRaiaa sadhaa bhaj jagadheesarai ||4||1||3||

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Thursday, 15 February 2018 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ Ang 949 · Raag Raamkalee
  • Wednesday, 15 February 2017 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Monday, 15 February 2016 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Sunday, 15 February 2015 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Saturday, 15 February 2014 ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ Ang 891 · Raag Raamkalee
  • Friday, 15 February 2013 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa