ਹੁਕਮਨਾਮਾ ਸਾਹਿਬ
Hukamnama Sahib
Saturday, 16 February 2019
ਸ਼ਨਿਚਰਵਾਰ, ੪ ਫੱਗਣ (ਸੰਮਤ ੫੫੦ ਨਾਨਕਸ਼ਾਹੀ)
Ang 666 · Raag Dhanaasree · Guru Arjan Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੫ ॥
dhanaasaree mahalaa panjavaa ||
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
jatan karai maanukh ddahakaavai oh a(n)tarajaamee jaanai ||
ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
paap kare kar mookar paavai bhekh karai nirabaanai ||1||
ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥
jaanat dhoor tumeh prabh ner ||
ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
aut taakai ut te ut pekhai aavai lobhee fer || rahaau ||
ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥
jab lag tuTai naahee man bharamaa tab lag mukat na koiee ||
ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
kahu naanak dhiaal suaamee sa(n)t bhagat jan soiee ||2||5||36||
English Translation
RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 ||
I am a sacrifice to Your Name, O True Lord. The One Lord is the Cause of causes; there is no other at all. || 1 || Pause ||
I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 ||
Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
ਪੰਜਾਬੀ ਵਿਆਖਿਆ (Punjabi Explanation)
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
Source: SGPC Official; BaniDB · Read Ang 666 in Sri Guru Granth Sahib Ji