ਹੁਕਮਨਾਮਾ ਸਾਹਿਬ
Hukamnama Sahib
Monday, 18 February 2019
ਸੋਮਵਾਰ, ੬ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੮ ਫਰਵਰੀ, ੨੦੧੯
Ang 709 · Raag Jaithsree · Guru Raam Daas Ji
ਗੁਰਮੁਖੀ (Gurmukhi)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
jaitasaree mahalaa chauthhaa ghar pehilaa chaupadhe
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
merai heearai ratan naam har basiaa gur haath dhario merai maathaa ||
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
janam janam ke kilabikh dhukh utare gur naam dheeo rin laathaa ||1||
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
mere man bhaj raam naam sabh arathaa ||
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
gur poorai har naam dhiraRaiaa bin naavai jeevan birathaa || rahaau ||
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
bin gur mooR bhe hai manmukh te moh maiaa nit faathaa ||
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
tin saadhoo charan na seve kabahoo tin sabh janam akaathaa ||2||
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
jin saadhoo charan saadh pag seve tin safalio janam sanaathaa ||
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
mo kau keejai dhaas dhaas dhaasan ko har dhiaa dhaar jaga(n)naathaa ||3||
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
ham a(n)dhule giaanaheen agiaanee kiau chaaleh maarag pa(n)thaa ||
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ham a(n)dhule kau gur a(n)chal dheejai jan naanak chaleh mila(n)thaa ||4||1||
English Translation
SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 ||
The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 ||
PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
ਪੰਜਾਬੀ ਵਿਆਖਿਆ (Punjabi Explanation)
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
Source: SGPC Official; BaniDB · Read Ang 709 in Sri Guru Granth Sahib Ji