ਹੁਕਮਨਾਮਾ ਸਾਹਿਬ

Hukamnama Sahib

Friday, 01 March 2019

ਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 678 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਤਿਗੁਰ ਆਇਓ ਸਰਣਿ ਤੁਹਾਰੀ ॥

satigur aaio saran tuhaaree ||

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

milai sookh naam har sobhaa chi(n)taa laeh hamaaree ||1|| rahaau ||

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

avar na soojhai dhoojee Thaahar haar pario tau dhuaaree ||

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

lekhaa chhodd alekhai chhooTeh ham niragun leh ubaaree ||1||

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

sadh bakhasi(n)dh sadhaa miharavaanaa sabhanaa dhei adhaaree ||

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

naanak dhaas sa(n)t paachhai pario raakh leh ieh baaree ||2||4||9||

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Thursday, 01 March 2018 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Wednesday, 01 March 2017 ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ Ang 613 · Raag Sorath
  • Tuesday, 01 March 2016 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Sunday, 01 March 2015 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Saturday, 01 March 2014 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Friday, 01 March 2013 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree