ਹੁਕਮਨਾਮਾ ਸਾਹਿਬ

Hukamnama Sahib

Thursday, 07 March 2019

ਵੀਰਵਾਰ, ੨੩ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 646 · Raag Gond · Bhagat Kabeer Ji

Reading: Permalink

ਗੁਰਮੁਖੀ (Gurmukhi)

ਗੋਂਡ ॥

go(n)dd ||

ਖਸਮੁ ਮਰੈ ਤਉ ਨਾਰਿ ਨ ਰੋਵੈ ॥

khasam marai tau naar na rovai ||

ਉਸੁ ਰਖਵਾਰਾ ਅਉਰੋ ਹੋਵੈ ॥

aus rakhavaaraa aauro hovai ||

ਰਖਵਾਰੇ ਕਾ ਹੋਇ ਬਿਨਾਸ ॥

rakhavaare kaa hoi binaas ||

ਆਗੈ ਨਰਕੁ ਈਹਾ ਭੋਗ ਬਿਲਾਸ ॥੧॥

aagai narak ieehaa bhog bilaas ||1||

ਏਕ ਸੁਹਾਗਨਿ ਜਗਤ ਪਿਆਰੀ ॥

ek suhaagan jagat piaaree ||

ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

sagale jeea ja(n)t kee naaree ||1|| rahaau ||

ਸੋਹਾਗਨਿ ਗਲਿ ਸੋਹੈ ਹਾਰੁ ॥

sohaagan gal sohai haar ||

ਸੰਤ ਕਉ ਬਿਖੁ ਬਿਗਸੈ ਸੰਸਾਰੁ ॥

sa(n)t kau bikh bigasai sa(n)saar ||

ਕਰਿ ਸੀਗਾਰੁ ਬਹੈ ਪਖਿਆਰੀ ॥

kar seegaar bahai pakhiaaree ||

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥

sa(n)t kee ThiThakee firai bichaaree ||2||

ਸੰਤ ਭਾਗਿ ਓਹ ਪਾਛੈ ਪਰੈ ॥

sa(n)t bhaag oh paachhai parai ||

ਗੁਰ ਪਰਸਾਦੀ ਮਾਰਹੁ ਡਰੈ ॥

gur parasaadhee maarahu ddarai ||

ਸਾਕਤ ਕੀ ਓਹ ਪਿੰਡ ਪਰਾਇਣਿ ॥

saakat kee oh pi(n)dd parain ||

ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥

ham kau dhirasaT parai trakh ddain ||3||

ਹਮ ਤਿਸ ਕਾ ਬਹੁ ਜਾਨਿਆ ਭੇਉ ॥

ham tis kaa bahu jaaniaa bheau ||

ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥

jab hooe kirapaal mile gurdheau ||

ਕਹੁ ਕਬੀਰ ਅਬ ਬਾਹਰਿ ਪਰੀ ॥

kahu kabeer ab baahar paree ||

ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

sa(n)saarai kai a(n)chal laree ||4||4||7||

English Translation

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 ||

THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 ||

PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।੧੧।

Source: SGPC Official; BaniDB · Read Ang 646 in Sri Guru Granth Sahib Ji

On this day in earlier years

  • Wednesday, 07 March 2018 ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ Ang 561 · Raag Vadhans
  • Tuesday, 07 March 2017 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ Ang 678 · Raag Dhanaasree
  • Monday, 07 March 2016 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee
  • Saturday, 07 March 2015 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Friday, 07 March 2014 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee
  • Thursday, 07 March 2013 ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ Ang 748 · Raag Soohee