ਹੁਕਮਨਾਮਾ ਸਾਹਿਬ
Hukamnama Sahib
Friday, 08 March 2019
ਸ਼ੁੱਕਰਵਾਰ, ੨੪ ਫੱਗਣ (ਸੰਮਤ ੫੫੦ ਨਾਨਕਸ਼ਾਹੀ)
Ang 821 · Raag Sorath · Guru Amar Daas Ji
ਗੁਰਮੁਖੀ (Gurmukhi)
ਸਲੋਕੁ ਮਃ ੩ ॥
salok mahalaa teejaa ||
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
sekhaa chauchakiaa chauvaiaa eh man ikat ghar aan ||
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ehaR tehaR chhadd too gur kaa sabadh pachhaan ||
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
satigur agai ddeh pau sabh kichh jaanai jaan ||
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
aasaa manasaa jalai too hoi rahu mihamaan ||
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
satigur kai bhaanai bhee chaleh taa dharageh paaveh maan ||
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
naanak j naam na chetanee tin dhig painan dhig khaan ||1||
ਮਃ ੩ ॥
mahalaa teejaa ||
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
har gun toT na aaviee keemat kahan na jai ||
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
naanak gurmukh har gun raveh gun meh rahai samai ||2||
ਪਉੜੀ ॥
pauRee ||
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
har cholee dheh savaaree kadd paidhee bhagat kar ||
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
har paaT lagaa adhikaiee bahu bahu bidh bhaat kar ||
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
koiee boojhai boojhanahaaraa a(n)tar bibek kar ||
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
so boojhai eh bibek jis bujhaae aap har ||
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
jan naanak kahai vichaaraa gurmukh har sat har ||11||
English Translation
RAAG BILAAVAL, FIFTH MEHL, CHAU-PADAS AND DU-PADAS, SEVENTH HOUSE:
ONE UNIVERSAL CREATOR GOD. BY THE GRACE OF THE TRUE GURU:
The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. || 1 || Pause ||
I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. || 1 ||
No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. || 2 ||
The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. || 3 ||
He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. || 4 || 1 || 87 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ।
(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧।
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ।੨।
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩।
ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ)।੪।੧।੮੭।
Source: SGPC Official; BaniDB · Read Ang 821 in Sri Guru Granth Sahib Ji