ਹੁਕਮਨਾਮਾ ਸਾਹਿਬ
Hukamnama Sahib
Tuesday, 19 March 2019
ਮੰਗਲਵਾਰ, ੬ ਚੇਤ (ਸੰਮਤ ੫੫੧ ਨਾਨਕਸ਼ਾਹੀ)
Ang 572 · Raag Dhanaasree · Guru Nanak Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੧ ॥
dhanaasaree mahalaa pehilaa ||
ਸਹਜਿ ਮਿਲੈ ਮਿਲਿਆ ਪਰਵਾਣੁ ॥
sahaj milai miliaa paravaan ||
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
naa tis maran na aavan jaan ||
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
Thaakur meh dhaas dhaas meh soi ||
ਜਹ ਦੇਖਾ ਤਹ ਅਵਰੁ ਨ ਕੋਇ ॥੧॥
jeh dhekhaa teh avar na koi ||1||
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
gurmukh bhagat sahaj ghar paieeaai ||
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
bin gur bheTe mar aaieeaai jaieeaai ||1|| rahaau ||
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
so gur karau j saach dhiraRaavai ||
ਅਕਥੁ ਕਥਾਵੈ ਸਬਦਿ ਮਿਲਾਵੈ ॥
akath kathaavai sabadh milaavai ||
ਹਰਿ ਕੇ ਲੋਗ ਅਵਰ ਨਹੀ ਕਾਰਾ ॥
har ke log avar nahee kaaraa ||
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
saachau Thaakur saach piaaraa ||2||
ਤਨ ਮਹਿ ਮਨੂਆ ਮਨ ਮਹਿ ਸਾਚਾ ॥
tan meh manooaa man meh saachaa ||
ਸੋ ਸਾਚਾ ਮਿਲਿ ਸਾਚੇ ਰਾਚਾ ॥
so saachaa mil saache raachaa ||
ਸੇਵਕੁ ਪ੍ਰਭ ਕੈ ਲਾਗੈ ਪਾਇ ॥
sevak prabh kai laagai pai ||
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
satigur pooraa milai milai ||3||
ਆਪਿ ਦਿਖਾਵੈ ਆਪੇ ਦੇਖੈ ॥
aap dhikhaavai aape dhekhai ||
ਹਠਿ ਨ ਪਤੀਜੈ ਨਾ ਬਹੁ ਭੇਖੈ ॥
haTh na pateejai naa bahu bhekhai ||
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ghaR bhaadde jin a(n)mrit paiaa ||
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
prem bhagat prabh man pateeaaiaa ||4||
ਪੜਿ ਪੜਿ ਭੂਲਹਿ ਚੋਟਾ ਖਾਹਿ ॥
paR paR bhooleh choTaa khaeh ||
ਬਹੁਤੁ ਸਿਆਣਪ ਆਵਹਿ ਜਾਹਿ ॥
bahut siaanap aaveh jaeh ||
ਨਾਮੁ ਜਪੈ ਭਉ ਭੋਜਨੁ ਖਾਇ ॥
naam japai bhau bhojan khai ||
ਗੁਰਮੁਖਿ ਸੇਵਕ ਰਹੇ ਸਮਾਇ ॥੫॥
gurmukh sevak rahe samai ||5||
ਪੂਜਿ ਸਿਲਾ ਤੀਰਥ ਬਨ ਵਾਸਾ ॥
pooj silaa teerath ban vaasaa ||
ਭਰਮਤ ਡੋਲਤ ਭਏ ਉਦਾਸਾ ॥
bharamat ddolat bhe udhaasaa ||
ਮਨਿ ਮੈਲੈ ਸੂਚਾ ਕਿਉ ਹੋਇ ॥
man mailai soochaa kiau hoi ||
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
saach milai paavai pat soi ||6||
ਆਚਾਰਾ ਵੀਚਾਰੁ ਸਰੀਰਿ ॥
aachaaraa veechaar sareer ||
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
aadh jugaadh sahaj man dheer ||
ਪਲ ਪੰਕਜ ਮਹਿ ਕੋਟਿ ਉਧਾਰੇ ॥
pal pa(n)kaj meh koT udhaare ||
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
kar kirapaa gur mel piaare ||7||
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
kis aagai prabh tudh saalaahee ||
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
tudh bin dhoojaa mai ko naahee ||
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
jiau tudh bhaavai tiau raakh rajai ||
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
naanak sahaj bhai gun gai ||8||2||
English Translation
WADAHANS, FOURTH MEHL:
Without the Guru, I am — without the Guru, I am totally dishonored. The Life of the world, the Life of the world, the Great Giver has led me to meet and merge with the Guru. Meeting the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, for the Lord, my best friend; I found Him within the home of my own being. I see the One Lord, and I know the One Lord; I realize the Lord within my soul. Without the Guru, I am — without the Guru, I am totally dishonored. || 1 ||
Those who have found the True Guru, the True Guru — the Lord God unites them in His Union. Their feet, their feet, I adore; I fall at their feet. O Lord, Har, Har, I adore the feet of those who meditate on the True Guru, and the Almighty Lord God. You are the Great Giver, the Inner-knower, the Searcher of hearts; please, reward my faith, O Lord King. Meeting the Gursikhs, my faith is rewarded; night and day, I sing the Glorious Praises of the Lord. Those who have found the True Guru, the True Guru — the Lord God unites them in His Union. || 2 ||
I am a sacrifice, I am a sacrifice to the Gursikhs, my dear friends. They chant the Lord’s Name, the Lord’s Name; the Beloved Naam, the Name of the Lord, is my only Support. The Name of the Lord, Har, Har, is the companion of my breath of life; without it, I cannot live for an instant or a moment. The Lord, Har, Har, the Giver of peace, grants His Grace, and the Gurmukhs drink in the Ambrosial Nectar. The Lord blesses them with faith, and unites them in His Union; the Lord Himself adorns them. I am a sacrifice, I am a sacrifice to the Gursikhs, my dear friends. || 3 ||
The Lord Himself, the Lord Himself — He is the Immaculate Almighty Lord God. The Lord Himself, the Lord Himself, unites us with Himself; that which He does, comes to pass. Whatever is pleasing to the Lord God, that alone comes to pass; nothing else can be done. Even by all sorts of clever tricks, He cannot be obtained; all have grown weary of practicing cleverness. By Guru’s Grace, servant Nanak beholds Him; without the Lord, I have no other at all. The Lord Himself, the Lord Himself — He is the Immaculate Almighty Lord God. || 4 || 2 ||
ਪੰਜਾਬੀ ਵਿਆਖਿਆ (Punjabi Explanation)
ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ । (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ । (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ । ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ । ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ । ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ।੧।
ਹੇ ਭਾਈ! ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ । ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ਨੂੰ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ਨੂੰ ਤਿਆਰ ਹਾਂ । ਹੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ (ਤੈਨੂੰ) ਪ੍ਰਭੂ ਨੂੰ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ । ਹੇ ਪ੍ਰਭੂ ਪਾਤਸ਼ਾਹ! ਤੂੰ ਵੱਡਾ ਦਾਤਾਰ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਮੇਰੀ ਇਹ ਤਾਂਘ ਪੂਰੀ ਕਰ ।ਹੇ ਭਾਈ! ਮੇਰੀ ਇਹ ਤਾਂਘ ਗੁਰਸਿੱਖਾਂ ਦੀ ਸੰਗਤਿ ਵਿਚ ਹੀ ਪੂਰੀ ਹੋ ਸਕਦੀ ਹੈ (ਜਿਸ ਨੂੰ ਗੁਰਸਿੱਖਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ) ਹਰ ਵੇਲੇ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦਾ ਹੈ । ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।੨।
ਮੈਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ ਸਦਕੇ ਜਾਂਦਾ ਹਾਂ ਸਦਕੇ ਜਾਂਦਾ ਹਾਂ, ਜੇਹੜਾ ਮੈਨੂੰ ਸਦਾ ਪਰਮਾਤਮਾ ਦਾ ਨਾਮ ਸੁਣਾਂਦਾ ਰਹੇ । ਪਰਮਾਤਮਾ ਦਾ ਨਾਮ ਹੀ ਮੇਰਾ ਮਿੱਤਰ ਹੈ, (ਮੇਰੀ ਜ਼ਿੰਦਗੀ ਦਾ) ਆਸਰਾ ਹੈ ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ । ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ ।ਹੇ ਭਾਈ! ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ । ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾ ਜੀਵਨ) ਸੋਹਣਾ ਬਣਾਂਦਾ ਹੈ । ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ।੩।
ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ (ਸਭ ਕੁਝ ਕਰਨ ਜੋਗਾ) ਆਪ ਹੀ ਆਪ ਹੈ । ਉਹ ਪਰਮਾਤਮਾ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰਤਦਾ ਹੈ । ਹੇ ਭਾਈ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।ਹੇ ਦਾਸ ਨਾਨਕ! (ਆਖ—) ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ ਦਾ) ਦਰਸਨ ਕੀਤਾ ਹੈ । ਮੈਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ (ਦਿੱਸਦਾ) । ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਆਪ ਹੀ (ਸਭ ਕੁਝ ਕਰਨ ਜੋਗਾ) ਹੈ।੪।੨।
Source: SGPC Official; BaniDB · Read Ang 572 in Sri Guru Granth Sahib Ji