ਹੁਕਮਨਾਮਾ ਸਾਹਿਬ

Hukamnama Sahib

Wednesday, 20 March 2019

ਬੁੱਧਵਾਰ, ੭ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 515 · Raag Vadhans · Guru Raam Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੪ ॥

vaddaha(n)s mahalaa chauthhaa ||

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥

ha(n)au gur bin ha(n)au gur bin kharee nimaanee raam ||

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

jagajeevan jagajeevan dhaataa gur mel samaanee raam ||

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥

satigur mel har naam samaanee jap har har naam dhiaaiaa ||

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

jis kaaran ha(n)au ddoo(n)dd ddooddedhee so sajan har ghar paiaa ||

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥

ek dhirasiT har eko jaataa har aatam raam pachhaanee ||

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

ha(n)au gur bin ha(n)au gur bin kharee nimaanee ||1||

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥

jinaa satigur jin satigur paiaa tin har prabh mel milaae raam ||

ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

tin charan tin charan sareveh ham laageh tin kai paae raam ||

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥

har har charan sareveh tin ke jin satigur purakh prabh dhayeaiaa ||

ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

too vaddadhaataa a(n)tarajaamee meree saradhaa poor har raiaa ||

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥

gursikh mel meree saradhaa pooree anadhin raam gun gaae ||

ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

jin satigur jin satigur paiaa tin har prabh mel milaae ||2||

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥

ha(n)au vaaree ha(n)au vaaree gursikh meet piaare raam ||

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

har naamo har naam sunaae meraa preetam naam adhaare raam ||

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥

har har naam meraa praan sakhaiee tis bin ghaRee nimakh nahee jeevaa(n) ||

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

har har kirapaa kare sukhadhaataa gurmukh a(n)mrit peevaa(n) ||

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥

har aape saradhaa lai milaae har aape aap savaare ||

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

ha(n)au vaaree ha(n)au vaaree gursikh meet piaare ||3||

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥

har aape har aape purakh nira(n)jan soiee raam ||

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

har aape har aape melai karai so hoiee raam ||

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥

jo har prabh bhaavai soiee hovai avar na karanaa jaiee ||

ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

bahut siaanap liaa na jaiee kar thaake sabh chaturaiee ||

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥

gur prasaadh jan naanak dhekhiaa mai har bin avar na koiee ||

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

har aape har aape purakh nira(n)jan soiee ||4||2||

English Translation

SHALOK, THIRD MEHL:

Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! — unto them I dedicate my body and mind. || 1 ||

THIRD MEHL: Waaho! Waaho! is the True Lord Master; His Name is Ambrosial Nectar. Those who serve the Lord are blessed with the fruit; I am a sacrifice to them. Waaho! Waaho! is the treasure of virtue; he alone tastes it, who is so blessed. Waaho! Waaho! The Lord is pervading and permeating the oceans and the land; the Gurmukh attains Him. Waaho! Waaho! Let all the Gursikhs continually praise Him. Waaho! Waaho! The Perfect Guru is pleased with His Praises. O Nanak, one who chants Waaho! Waaho! with his heart and mind — the Messenger of Death does not approach him. || 2 ||

PAUREE: The Dear Lord is the Truest of the True; True is the Word of the Guru’s Bani. Through the True Guru, the Truth is realized, and one is easily absorbed in the True Lord. Night and day, they remain awake, and do not sleep; in wakefulness, the night of their lives passes. Those who taste the sublime essence of the Lord, through the Guru's Teachings, are the most worthy persons. Without the Guru, no one has obtained the Lord; the ignorant rot away and die. || 17 ||

ਪੰਜਾਬੀ ਵਿਆਖਿਆ (Punjabi Explanation)

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ । ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ । ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ । ਹੇ ਪ੍ਰਭੂ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ । ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ।੧।

ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ । ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮ੍ਰਿਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ । ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ । ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ । ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ । ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ।੨।

ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ । ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ । ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ।੧੭।

Source: SGPC Official; BaniDB · Read Ang 515 in Sri Guru Granth Sahib Ji

On this day in earlier years

  • Tuesday, 20 March 2018 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Monday, 20 March 2017 ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ Ang 893 · Raag Raamkalee
  • Sunday, 20 March 2016 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Friday, 20 March 2015 ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ Ang 720 · Raag Baihaaree
  • Thursday, 20 March 2014 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ Ang 824 · Raag Bilaaval
  • Wednesday, 20 March 2013 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree