ਹੁਕਮਨਾਮਾ ਸਾਹਿਬ

Hukamnama Sahib

Friday, 22 March 2019

ਸ਼ੁੱਕਰਵਾਰ, ੯ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 668 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ਘਰੁ ੨ ਦੁਪਦੇ

Toddee mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਾਗਉ ਦਾਨੁ ਠਾਕੁਰ ਨਾਮ ॥

maagau dhaan Thaakur naam ||

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

avar kachhoo merai sa(n)g na chaalai milai kirapaa gun gaam ||1|| rahaau ||

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

raaj maal anek bhog ras sagal taravar kee chhaam ||

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

dhai dhai bahu bidh kau dhaavai sagal niraarath kaam ||1||

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

bin govi(n)dh avar je chaahau dheesai sagal baat hai khaam ||

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

kahu naanak sa(n)t ren maagau mero man paavai bisraam ||2||1||6||

English Translation

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 ||

O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause ||

The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 ||

The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 ||

You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

Source: SGPC Official; BaniDB · Read Ang 668 in Sri Guru Granth Sahib Ji

On this day in earlier years

  • Thursday, 22 March 2018 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Wednesday, 22 March 2017 ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ Ang 873 · Raag Gond
  • Tuesday, 22 March 2016 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Sunday, 22 March 2015 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Saturday, 22 March 2014 ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ Ang 790 · Raag Soohee
  • Friday, 22 March 2013 ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ Ang 582 · Raag Vadhans