ਹੁਕਮਨਾਮਾ ਸਾਹਿਬ
Hukamnama Sahib
Saturday, 23 March 2019
ਸ਼ਨਿੱਚਰਵਾਰ, ੧੦ ਚੇਤ (ਸੰਮਤ ੫੫੧ ਨਾਨਕਸ਼ਾਹੀ)
Ang 586 · Raag Dhanaasree · Guru Raam Daas Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੪ ॥
dhanaasaree mahalaa chauthhaa ||
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
kalijug kaa dharam kahahu tum bhaiee kiv chhooTeh ham chhuTakaakee ||
ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
har har jap beRee har tulahaa har japio tarai taraakee ||1||
ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥
har jee laaj rakhahu har jan kee ||
ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
har har japan japaavahu apanaa ham maagee bhagat ikaakee || rahaau ||
ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥
har ke sevak se har piaare jin japio har bachanaakee ||
ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
lekhaa chitr gupat jo likhiaa sabh chhooTee jam kee baakee ||2||
ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥
har ke sa(n)t japio man har har lag sa(n)gat saadh janaa kee ||
ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
dhineear soor tirasanaa agan bujhaanee siv chario cha(n)dh cha(n)dhaakee ||3||
ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥
tum vadd purakh vadd agam agochar tum aape aap apaakee ||
ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
jan naanak kau prabh kirapaa keejai kar dhaasan dhaas dhasaakee ||4||6||
English Translation
SHALOK, THIRD MEHL:
Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 ||
THIRD MEHL: Serving the True Guru, one finds a lasting peace; the pains of birth and death are removed. He is not troubled by anxiety; the carefree Lord comes to dwell in the mind. Deep within, is the sacred shrine of spiritual wisdom, revealed by the True Guru. Filth is removed, and the mind becomes pure, bathing in the sacred shrine, the pool of Ambrosial Nectar. The friend meets with the True Friend, the Lord, through the love of the Shabad. Within the home of his heart, he finds the Divine Self, and his light blends with the Light. The Messenger of Death does not leave the hypocrite; he is led away in dishonor. O Nanak, those who are attuned to the Naam are saved; they are in love with the True Lord. || 2 ||
PAUREE: Go, and sit in the Sat Sangat, the True Congregation, where the Name of the Lord is churned. In peace and poise, contemplate the Lord’s Name — don’t lose the essence of the Lord. Chant the Name of the Lord, Har, Har, constantly, day and night, and you shall be accepted in the Court of the Lord. He alone finds the Perfect True Guru, on whose forehead such pre-ordained destiny is written. Let everyone bow in worship to the Guru, who speaks the sermon of the Lord. || 4 ||
ਪੰਜਾਬੀ ਵਿਆਖਿਆ (Punjabi Explanation)
ਗੁਰੂ ਨੂੰ ਮਿਲਿਆਂ ਹੀ ਮਨੁੱਖ ਦੇ ਮਨ ਦੀ ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; ਭੇਖੀ ਸਾਧੂ ਤ੍ਰਿਸ਼ਨਾ ਦੇ ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ ਭਿੱਖਿਆ ਮੰਗਿਆਂ ਦੋਹੀ ਧਿਰੀਂ ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਹਿਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ, ਕੁਝ ਆਖਿਆ ਨਹੀਂ ਜਾ ਸਕਦਾ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈ)।੧।
ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁੱਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ, ਕਿਉਂਕਿ ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ-ਰੂਪ ਤੀਰਥ ਹੈ। ਜਿਸ ਮਨੁੱਖ ਨੂੰ ਸਤਿਗੁਰੂ ਨੇ ਇਸ ਤੀਰਥ ਦੀ ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਮਨ ਦੀ ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ। ਸਤਸੰਗ ਦੀ ਰਾਹੀਂ ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ ਪ੍ਰਭੂ-ਸਿਮਰਨ ਰੂਪ ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, ਪਖੰਡ ਦੀ ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਇਸ ਸਹਮ ਤੋਂ ਬਚ ਜਾਂਦੇ ਹਨ।੨।
ਹੇ ਭਾਈ! ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, ਉਥੇ ਜਾ ਕੇ ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। ਸਤਸੰਗ ਵਿਚ ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। ਪਰ ਸਤਸੰਗ ਵਿਚ ਭੀ ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਲਿਖਿਆ ਹੋਇਆ ਹੈ। ਹੇ ਭਾਈ! ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਕਰਦਾ ਹੈ।੪।
Source: SGPC Official; BaniDB · Read Ang 586 in Sri Guru Granth Sahib Ji