ਹੁਕਮਨਾਮਾ ਸਾਹਿਬ

Hukamnama Sahib

Sunday, 24 March 2019

ਐਤਵਾਰ, ੧੧ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 591 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥

satigur kee sevaa chaakaree sukhee hoo(n) sukh saar ||

ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥

aaithai milan vaddiaaieeaa dharageh mokh dhuaar ||

ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥

sachee kaar kamaavanee sach painan sach naam adhaar ||

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥

sachee sa(n)gat sach milai sachai nai piaar ||

ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥

sachai sabadh harakh sadhaa dhar sachai sachiaar ||

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

naanak satigur kee sevaa so karai jis no nadhar karai karataar ||1||

ਮਃ ੩ ॥

mahalaa teejaa ||

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

hor viddaanee chaakaree dhirag jeevan dhirag vaas ||

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥

a(n)mrit chhodd bikh lage bikh khaTanaa bikh raas ||

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥

bikh khaanaa bikh painanaa bikh ke mukh giraas ||

ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥

aaithai dhukho dhukh kamaavanaa muiaa narak nivaas ||

ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥

manmukh muh mailai sabadh na jaananee kaam karodh vinaas ||

ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥

satigur kaa bhau chhoddiaa manahaTh ka(n)m na aavai raas ||

ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥

jam pur badhe maare'eh ko na sune aradhaas ||

ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

naanak poorab likhiaa kamaavanaa gurmukh naam nivaas ||2||

ਪਉੜੀ ॥

pauRee ||

ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥

so satigur sevih saadh jan jin har har naam dhiraRaiaa ||

ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥

so satigur poojahu dhinas raat jin jaga(n)naath jagadhees japaiaa ||

ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥

so satigur dhekhahu ik nimakh nimakh jin har kaa har pa(n)th bataiaa ||

ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥

tis satigur kee sabh pagee pavahu jin moh a(n)dher chukaiaa ||

ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

so satagur kahahu sabh dha(n)n dha(n)n jin har bhagat bha(n)ddaar lahaiaa ||3||

English Translation

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 ||

THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 ||

PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

ਪੰਜਾਬੀ ਵਿਆਖਿਆ (Punjabi Explanation)

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।

ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।

ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

Source: SGPC Official; BaniDB · Read Ang 591 in Sri Guru Granth Sahib Ji

On this day in earlier years

  • Saturday, 24 March 2018 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa
  • Friday, 24 March 2017 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Thursday, 24 March 2016 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Tuesday, 24 March 2015 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Monday, 24 March 2014 ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ Ang 434 · Raag Aasaa
  • Sunday, 24 March 2013 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ Ang 552 · Raag Bihaagraa