ਹੁਕਮਨਾਮਾ ਸਾਹਿਬ

Hukamnama Sahib

Monday, 25 March 2019

ਸੋਮਵਾਰ, ੧੨ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 614 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

satigur kee parateet na aaieeaa sabadh na laago bhaau ||

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥

os no sukh na upajai bhaavai sau geRaa aavau jaau ||

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

naanak gurmukh sahaj milai sache siau liv laau ||1||

ਮਃ ੩ ॥

mahalaa teejaa ||

ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥

e man aaisaa satigur khoj lahu jit seviaai janam maran dhukh jai ||

ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥

sahasaa mool na hoviee haumai sabadh jalai ||

ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥

kooRai kee paal vichahu nikalai sach vasai man aai ||

ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

a(n)tar saa(n)t man sukh hoi sach sa(n)jam kaar kamai ||

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

naanak poorai karam satigur milai har jeeau kirapaa kare rajai ||2||

ਪਉੜੀ ॥

pauRee ||

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥

jis kai ghar dheebaan har hovai tis kee muThee vich jagat sabh aaiaa ||

ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

tis kau talakee kisai dhee naahee har dheebaan sabh aan pairee paiaa ||

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥

maanasaa kiahu dheebaanahu koiee nas bhaj nikalai har dheebaanahu koiee kithai jaiaa ||

ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

so aaisaa har dheebaan vasiaa bhagataa kai hiradhai tin rahadhe khuhadhe aan sabh bhagataa agai khalavaiaa ||

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

har naavai kee vaddiaaiee karam paraapat hovai gurmukh viralai kinai dhiaaiaa ||14||

English Translation

SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 ||

Behold the glorious greatness of the Perfect Guru. His worth cannot be described. || Pause ||

He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 ||

He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 ||

Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।

ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।

ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।

Source: SGPC Official; BaniDB · Read Ang 614 in Sri Guru Granth Sahib Ji

On this day in earlier years

  • Sunday, 25 March 2018 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Saturday, 25 March 2017 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 25 March 2016 ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ Ang 665 · Raag Dhanaasree
  • Wednesday, 25 March 2015 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Tuesday, 25 March 2014 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Monday, 25 March 2013 ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ Ang 517 · Raag Gujri