ਹੁਕਮਨਾਮਾ ਸਾਹਿਬ

Hukamnama Sahib

Thursday, 28 March 2019

ਵੀਰਵਾਰ, ੧੫ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 668 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੪ ॥

salok mahalaa chauthhaa ||

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

a(n)tar agiaan bhiee mat madhim satigur kee parateet naahee ||

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

a(n)dhar kapaT sabh kapaTo kar jaanai kapaTe khapeh khapaahee ||

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

satigur kaa bhaanaa chit na aavai aapanai suaai firaahee ||

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

kirapaa kare je aapanee taa naanak sabadh samaahee ||1||

ਮਃ ੪ ॥

mahalaa chauthhaa ||

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

manmukh maiaa moh viaape dhoojai bhai manooaa thir naeh ||

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

anadhin jalat raheh dhin raatee haumai khapeh khapaeh ||

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

a(n)tar lobh mahaa gubaaraa tin kai nikaT na koiee jaeh ||

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

oi aap dhukhee sukh kabahoo na paaveh janam mareh mar jaeh ||

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

naanak bakhas le prabh saachaa j gur charanee chit laeh ||2||

ਪਉੜੀ ॥

pauRee ||

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

sa(n)t bhagat paravaan jo prabh bhaiaa ||

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

seiee bichakhan ja(n)t jinee har dhiaaiaa ||

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

a(n)mrit naam nidhaan bhojan khaiaa ||

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

sa(n)t janaa kee dhoor masatak laiaa ||

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

naanak bhe puneet har teerath naiaa ||26||

English Translation

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 ||

Without the Lord, I cannot live for even a second. Like the addict who dies without his drug, I die without the Lord. || Pause ||

You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 ||

The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 ||

He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ।

ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

Source: SGPC Official; BaniDB · Read Ang 668 in Sri Guru Granth Sahib Ji

On this day in earlier years

  • Wednesday, 28 March 2018 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Tuesday, 28 March 2017 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Monday, 28 March 2016 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Saturday, 28 March 2015 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Friday, 28 March 2014 ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ Ang 477 · Raag Aasaa
  • Thursday, 28 March 2013 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee