ਹੁਕਮਨਾਮਾ ਸਾਹਿਬ

Hukamnama Sahib

Monday, 01 April 2019

ਸੋਮਵਾਰ, ੧੯ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 605 · Raag Jaithsree · Guru Raam Daas Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

jaitasaree mahalaa chauthhaa ghar pehilaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

merai heearai ratan naam har basiaa gur haath dhario merai maathaa ||

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

janam janam ke kilabikh dhukh utare gur naam dheeo rin laathaa ||1||

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

mere man bhaj raam naam sabh arathaa ||

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

gur poorai har naam dhiraRaiaa bin naavai jeevan birathaa || rahaau ||

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

bin gur mooR bhe hai manmukh te moh maiaa nit faathaa ||

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

tin saadhoo charan na seve kabahoo tin sabh janam akaathaa ||2||

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

jin saadhoo charan saadh pag seve tin safalio janam sanaathaa ||

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

mo kau keejai dhaas dhaas dhaasan ko har dhiaa dhaar jaga(n)naathaa ||3||

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ham a(n)dhule giaanaheen agiaanee kiau chaaleh maarag pa(n)thaa ||

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ham a(n)dhule kau gur a(n)chal dheejai jan naanak chaleh mila(n)thaa ||4||1||

English Translation

SORAT’H, FOURTH MEHL:

God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 ||

My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause ||

The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 ||

The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 ||

The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ । ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ । ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ । ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ । ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ । ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।

ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ । ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ । ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

Source: SGPC Official; BaniDB · Read Ang 605 in Sri Guru Granth Sahib Ji

On this day in earlier years

  • Sunday, 01 April 2018 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Saturday, 01 April 2017 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Friday, 01 April 2016 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Wednesday, 01 April 2015 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Tuesday, 01 April 2014 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Monday, 01 April 2013 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree