ਹੁਕਮਨਾਮਾ ਸਾਹਿਬ

Hukamnama Sahib

Tuesday, 02 April 2019

ਮੰਗਲਵਾਰ, ੨੦ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 602 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੪ ॥

soraTh mahalaa chauthhaa ||

ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

aape ka(n)ddaa aap taraajee prabh aape tol tolaiaa ||

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

aape saahu aape vanajaaraa aape vanaj karaiaa ||

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

aape dharatee saajeean piaarai pichhai Ta(n)k chaRaiaa ||1||

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

mere man har har dhiaai sukh paiaa ||

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

har har naam nidhaan hai piaaraa gur poorai meeThaa laiaa || rahaau ||

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥

aape dharatee aap jal piaaraa aape kare karaiaa ||

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥

aape hukam varatadhaa piaaraa jal maaTee ba(n)dh rakhaiaa ||

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

aape hee bhau paidhaa piaaraa ba(n)n bakaree seeh haddaiaa ||2||

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥

aape kaasaT aap har piaaraa vich kaasaT agan rakhaiaa ||

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥

aape hee aap varatadhaa piaaraa bhai agan na sakai jalaiaa ||

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥

aape maar jeevaidhaa piaaraa saeh laidhe sabh lavaiaa ||3||

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥

aape taan dheebaan hai piaaraa aape kaarai laiaa ||

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥

jiau aap chalaae tiau chaleeaai piaare jiau har prabh mere bhaiaa ||

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

aape ja(n)tee ja(n)t hai piaaraa jan naanak vajeh vajaiaa ||4||4||

English Translation

SORAT’H, THIRD MEHL, DU-TUKAS:

(Page:602)

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 ||

O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause ||

Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 ||

Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 ||

How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।

ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ । ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।

ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ)।੨।

ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ । ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

Source: SGPC Official; BaniDB · Read Ang 602 in Sri Guru Granth Sahib Ji

On this day in earlier years

  • Monday, 02 April 2018 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Sunday, 02 April 2017 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Saturday, 02 April 2016 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree
  • Thursday, 02 April 2015 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree
  • Wednesday, 02 April 2014 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Tuesday, 02 April 2013 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree