ਹੁਕਮਨਾਮਾ ਸਾਹਿਬ

Hukamnama Sahib

Wednesday, 03 April 2019

ਬੁੱਧਵਾਰ, ੨੧ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 709 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਃ ੩ ਦੁਤੁਕੇ ॥

soraTh mahalaa teejaa dhutuke ||

ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥

satigur miliaai ulaTee bhiee bhaiee jeevat marai taa boojh pai ||

ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

so guroo so sikh hai bhaiee jis jotee jot milai ||1||

ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥

man re har har setee liv lai ||

ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

man har jap meeThaa laagai bhaiee gurmukh paae har thai || rahaau ||

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥

bin gur preet na uoopajai bhaiee manmukh dhoojai bhai ||

ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥

tuh kuTeh manmukh karam kareh bhaiee palai kichhoo na pai ||2||

ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥

gur miliaai naam man raviaa bhaiee saachee preet piaar ||

ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥

sadhaa har ke gun ravai bhaiee gur kai het apaar ||3||

ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥

aaiaa so paravaan hai bhaiee j gur sevaa chit lai ||

ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

naanak naam har paieeaai bhaiee gur sabadhee melai ||4||8||

English Translation

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 ||

The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 ||

PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

ਪੰਜਾਬੀ ਵਿਆਖਿਆ (Punjabi Explanation)

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

Source: SGPC Official; BaniDB · Read Ang 709 in Sri Guru Granth Sahib Ji

On this day in earlier years

  • Tuesday, 03 April 2018 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Monday, 03 April 2017 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Sunday, 03 April 2016 ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ Ang 531 · Raag Dayv Gandhaaree
  • Friday, 03 April 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Thursday, 03 April 2014 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Wednesday, 03 April 2013 ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ Ang 594 · Raag Vadhans