ਹੁਕਮਨਾਮਾ ਸਾਹਿਬ
Hukamnama Sahib
Saturday, 06 April 2019
ਸ਼ਨਿਚਰਵਾਰ, ੨੪ ਚੇਤ (ਸੰਮਤ ੫੫੧ ਨਾਨਕਸ਼ਾਹੀ)
Ang 760 · Raag Tilang · Bhagat Kabeer Ji
ਗੁਰਮੁਖੀ (Gurmukhi)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
tila(n)g baanee bhagataa kee kabeer jee
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
bedh kateb ifataraa bhaiee dhil kaa fikar na jai ||
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
Tuk dham karaaree jau karahu haajir hajoor khudhai ||1||
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
ba(n)dhe khoj dhil har roj naa fir paresaanee maeh ||
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
eeh ju dhuneeaa sihar melaa dhasatageeree naeh ||1|| rahaau ||
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
dharog paR paR khusee hoi bekhabar baadh bakaeh ||
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
hak sach khaalak khalak miaane siaam moorat naeh ||2||
ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
asamaan miyeaane laha(n)g dhareeaa gusal karadhan boodh ||
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
kar fakar dhaim lai chasame jeh tahaa maujoodh ||3||
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
alaeh paaka(n) paak hai sak karau je dhoosar hoi ||
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
kabeer karam kareem kaa uh karai jaanai soi ||4||1||
English Translation
RAAG SOOHEE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:
Attachment to sex is an ocean of fire and pain. By Your Grace, O Sublime Lord, please save me from it. || 1 ||
I seek the Sanctuary of the Lotus Feet of the Lord. He is the Master of the meek, the Support of His devotees. || 1 || Pause ||
Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 ||
The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 ||
One who constantly chants the Ambrosial Nectar of the Naam with his tongue, is not touched or affected by Maya, the embodiment of disease. || 4 ||
Chant and meditate on God, the Lord of the Universe, and all of your companions shall be carried across; the five thieves will not even approach. || 5 ||
One who meditates on the One God in thought, word and deed — that humble being receives the fruits of all rewards. || 6 ||
Showering His Mercy, God has made me His own; He has blessed me with the unique and singular Naam, and the sublime essence of devotion. || 7 ||
In the beginning, in the middle, and in the end, He is God. O Nanak, without Him, there is no other at all. || 8 || 1 || 2 ||
ਪੰਜਾਬੀ ਵਿਆਖਿਆ (Punjabi Explanation)
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤਿ੍ਰਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
Source: SGPC Official; BaniDB · Read Ang 760 in Sri Guru Granth Sahib Ji