ਹੁਕਮਨਾਮਾ ਸਾਹਿਬ
Hukamnama Sahib
Saturday, 13 April 2019
ਸ਼ਨਿਚਰਵਾਰ, ੩੧ ਚੇਤ (ਸੰਮਤ ੫੫੧ ਨਾਨਕਸ਼ਾਹੀ)
Ang 647 · Raag Dhanaasree · Guru Nanak Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੧ ॥
dhanaasaree mahalaa pehilaa ||
ਸਹਜਿ ਮਿਲੈ ਮਿਲਿਆ ਪਰਵਾਣੁ ॥
sahaj milai miliaa paravaan ||
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
naa tis maran na aavan jaan ||
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
Thaakur meh dhaas dhaas meh soi ||
ਜਹ ਦੇਖਾ ਤਹ ਅਵਰੁ ਨ ਕੋਇ ॥੧॥
jeh dhekhaa teh avar na koi ||1||
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
gurmukh bhagat sahaj ghar paieeaai ||
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
bin gur bheTe mar aaieeaai jaieeaai ||1|| rahaau ||
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
so gur karau j saach dhiraRaavai ||
ਅਕਥੁ ਕਥਾਵੈ ਸਬਦਿ ਮਿਲਾਵੈ ॥
akath kathaavai sabadh milaavai ||
ਹਰਿ ਕੇ ਲੋਗ ਅਵਰ ਨਹੀ ਕਾਰਾ ॥
har ke log avar nahee kaaraa ||
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
saachau Thaakur saach piaaraa ||2||
ਤਨ ਮਹਿ ਮਨੂਆ ਮਨ ਮਹਿ ਸਾਚਾ ॥
tan meh manooaa man meh saachaa ||
ਸੋ ਸਾਚਾ ਮਿਲਿ ਸਾਚੇ ਰਾਚਾ ॥
so saachaa mil saache raachaa ||
ਸੇਵਕੁ ਪ੍ਰਭ ਕੈ ਲਾਗੈ ਪਾਇ ॥
sevak prabh kai laagai pai ||
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
satigur pooraa milai milai ||3||
ਆਪਿ ਦਿਖਾਵੈ ਆਪੇ ਦੇਖੈ ॥
aap dhikhaavai aape dhekhai ||
ਹਠਿ ਨ ਪਤੀਜੈ ਨਾ ਬਹੁ ਭੇਖੈ ॥
haTh na pateejai naa bahu bhekhai ||
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ghaR bhaadde jin a(n)mrit paiaa ||
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
prem bhagat prabh man pateeaaiaa ||4||
ਪੜਿ ਪੜਿ ਭੂਲਹਿ ਚੋਟਾ ਖਾਹਿ ॥
paR paR bhooleh choTaa khaeh ||
ਬਹੁਤੁ ਸਿਆਣਪ ਆਵਹਿ ਜਾਹਿ ॥
bahut siaanap aaveh jaeh ||
ਨਾਮੁ ਜਪੈ ਭਉ ਭੋਜਨੁ ਖਾਇ ॥
naam japai bhau bhojan khai ||
ਗੁਰਮੁਖਿ ਸੇਵਕ ਰਹੇ ਸਮਾਇ ॥੫॥
gurmukh sevak rahe samai ||5||
ਪੂਜਿ ਸਿਲਾ ਤੀਰਥ ਬਨ ਵਾਸਾ ॥
pooj silaa teerath ban vaasaa ||
ਭਰਮਤ ਡੋਲਤ ਭਏ ਉਦਾਸਾ ॥
bharamat ddolat bhe udhaasaa ||
ਮਨਿ ਮੈਲੈ ਸੂਚਾ ਕਿਉ ਹੋਇ ॥
man mailai soochaa kiau hoi ||
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
saach milai paavai pat soi ||6||
ਆਚਾਰਾ ਵੀਚਾਰੁ ਸਰੀਰਿ ॥
aachaaraa veechaar sareer ||
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
aadh jugaadh sahaj man dheer ||
ਪਲ ਪੰਕਜ ਮਹਿ ਕੋਟਿ ਉਧਾਰੇ ॥
pal pa(n)kaj meh koT udhaare ||
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
kar kirapaa gur mel piaare ||7||
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
kis aagai prabh tudh saalaahee ||
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
tudh bin dhoojaa mai ko naahee ||
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
jiau tudh bhaavai tiau raakh rajai ||
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
naanak sahaj bhai gun gai ||8||2||
English Translation
SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 ||
THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 ||
PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
ਪੰਜਾਬੀ ਵਿਆਖਿਆ (Punjabi Explanation)
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।
ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
Source: SGPC Official; BaniDB · Read Ang 647 in Sri Guru Granth Sahib Ji