ਹੁਕਮਨਾਮਾ ਸਾਹਿਬ

Hukamnama Sahib

Monday, 15 April 2019

ਸੋਮਵਾਰ, ੨ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 698 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 ||

Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 ||

The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 ||

The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

Source: SGPC Official; BaniDB · Read Ang 698 in Sri Guru Granth Sahib Ji

On this day in earlier years

  • Sunday, 15 April 2018 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Saturday, 15 April 2017 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Friday, 15 April 2016 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Wednesday, 15 April 2015 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ Ang 703 · Raag Jaithsree
  • Tuesday, 15 April 2014 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Monday, 15 April 2013 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath