ਹੁਕਮਨਾਮਾ ਸਾਹਿਬ

Hukamnama Sahib

Wednesday, 01 May 2019

ਬੁੱਧਵਾਰ, ੧੮ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 568 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੇਰਾ ਲਾਗੋ ਰਾਮ ਸਿਉ ਹੇਤੁ ॥

meraa laago raam siau het ||

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

satigur meraa sadhaa sahaiee jin dhukh kaa kaaTiaa ket ||1|| rahaau ||

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

haath dhei raakhio apunaa kar birathaa sagal miTaiee ||

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ni(n)dhak ke mukh kaale keene jan kaa aap sahaiee ||1||

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

saachaa saahib hoaa rakhavaalaa raakh le'ee ka(n)Th lai ||

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

nirabhau bhe sadhaa sukh maane naanak har gun gai ||2||17||

English Translation

WADAHANS, THIRD MEHL:

All the dealings of the Gurmukhs are good, if they are accomplished with poise and grace. Night and day, they chant the Naam, and earn their profits, drinking in the subtle essence of the Lord. They earn the profit of the subtle essence of the Lord, dwelling on the Lord, and chanting the Naam, night and day. They gather in merits, and eliminate demerits, and become self-realized. Through the Guru’s Teachings, they are blessed with glorious greatness; they drink in the essence of the True Word of the Shabad. O Nanak, devotional worship of the Lord is a unique experience, but only a few Gurmukhs perform it. || 1 ||

As Gurmukh, plant the crop of the Lord deep within, and let it grow in your body-field. Within the home of your own being, enjoy the Lord’s subtle essence, and earn profits in the world beyond. This profit is earned in the world beyond by enshrining the Lord within the mind; blessed is this farming and trade. Meditating on the Lord’s Name, and enshrining Him within the mind, the Guru’s Teachings are understood. The self-willed manmukhs have grown weary of this farming and trade; their hunger and thirst will not go away. O Nanak, plant the seed of the Name within the mind, and adorn yourself with the True Word of the Shabad. || 2 ||

Those humble beings engage in the Lord’s trade, who have the jewel of such pre-ordained destiny upon their foreheads. Under Guru’s Instruction, the mind abides in the home of the self; through the True Word of the Shabad, she becomes unattached. By the destiny written upon their foreheads, they become truly unattached, and by reflective meditation, they are imbued with Truth. Without the Naam, the Name of the Lord, the whole world is insane; through the Shabad, the ego is conquered. Attached to the True Word of the Shabad, wisdom wells up. The Gurmukh obtains the Naam, the Name of the Husband Lord. O Nanak, through the Shabad, one meets the Lord, the Destroyer of fear; by the destiny written on her forehead, she ravishes and enjoys Him. || 3 ||

All farming and trading is by Hukam of His Command; surrendering to His Command, glorious greatness is obtained. Under Guru’s Instruction, one comes to understand His Command; by His Command, one is united in His Union. By His Command, one intuitively merges and blends with Him. The Word of the Guru’s Shabad is incomparable. Through the Guru, true greatness is obtained, and one is embellished with Truth. One finds the Destroyer of fear, and eradicates self-conceit; as Gurmukh, one is united in His Union. Says Nanak, the Name of the immaculate, inaccessible, unfathomable Commander is permeating and pervading everywhere. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ । ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ । ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ ।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ । ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।੧।

ਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ । ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤੇ੍ਰਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ । ਹੇ ਨਾਨਕ! (ਆਖ—ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ।੨।

ਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ । ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ । ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ ।ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ ।ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ । ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ ।ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ । ਉਹ ਮਨੁੱਖ ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ । ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਜ਼ਾ ਅਨੁਸਾਰ ਹਰ ਥਾਂ ਵਿਆਪਕ ਹੈ।੪।੨।

Source: SGPC Official; BaniDB · Read Ang 568 in Sri Guru Granth Sahib Ji

On this day in earlier years

  • Tuesday, 01 May 2018 ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ Ang 592 · Raag Vadhans
  • Monday, 01 May 2017 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 01 May 2016 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee
  • Friday, 01 May 2015 ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥ Ang 407 · Raag Aasaa
  • Thursday, 01 May 2014 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Wednesday, 01 May 2013 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree