ਹੁਕਮਨਾਮਾ ਸਾਹਿਬ

Hukamnama Sahib

Thursday, 02 May 2019

ਵੀਰਵਾਰ, ੧੯ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 589 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥

gurmukh sabh vaapaar bhalaa je sahaje keejai raam ||

ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

anadhin naam vakhaaneeaai laahaa har ras peejai raam ||

ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥

laahaa har ras leejai har raaveejai anadhin naam vakhaanai ||

ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥

gun sa(n)greh avagan vikaneh aapai aap pachhaanai ||

ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥

gurmat paiee vaddee vaddiaaiee sachai sabadh ras peejai ||

ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥

naanak har kee bhagat niraalee gurmukh viralai keejai ||1||

ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥

gurmukh khetee har a(n)tar beejeeaai har leejai sareer jamaae raam ||

ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥

aapane ghar a(n)dhar ras bhu(n)ch too laahaa lai parathaae raam ||

ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥

laahaa parathaae har ma(n)n vasaae dhan khetee vaapaaraa ||

ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥

har naam dhiaae ma(n)n vasaae boojhai gur beechaaraa ||

ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥

manmukh khetee vanaj kar thaake tirasanaa bhukh na jaae ||

ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥

naanak naam beej man a(n)dhar sachai sabadh subhaae ||2||

ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥

har vaapaar se jan laage jinaa masatak manee vaddabhaago raam ||

ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥

gurmatee man nij ghar vasiaa sachai sabadh bairaago raam ||

ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥

mukh masatak bhaago sach bairaago saach rate veechaaree ||

ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥

naam binaa sabh jag bauraanaa sabadhe haumai maaree ||

ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥

saachai sabadh laag mat upajai gurmukh naam sohaago ||

ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥

naanak sabadh milai bhau bha(n)jan har raavai masatak bhaago ||3||

ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥

khetee vanaj sabh hukam hai hukame ma(n)n vaddiaaiee raam ||

ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥

gurmatee hukam boojheeaai hukame mel milaiee raam ||

ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥

hukam milaiee sahaj samaiee gur kaa sabadh apaaraa ||

ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥

sachee vaddiaaiee gur te paiee sach savaaranahaaraa ||

ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥

bhau bha(n)jan paiaa aap gavaiaa gurmukh mel milaiee ||

ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥

kahu naanak naam nira(n)jan agam agochar hukame rahiaa samaiee ||4||2||

English Translation

SHALOK, THIRD MEHL:

Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 ||

FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 ||

PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

ਪੰਜਾਬੀ ਵਿਆਖਿਆ (Punjabi Explanation)

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥੧। ਮਹਲਾ ੧॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥੨॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

Source: SGPC Official; BaniDB · Read Ang 589 in Sri Guru Granth Sahib Ji

On this day in earlier years

  • Wednesday, 02 May 2018 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Tuesday, 02 May 2017 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Monday, 02 May 2016 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Saturday, 02 May 2015 ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ Ang 442 · Raag Aasaa
  • Friday, 02 May 2014 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath
  • Thursday, 02 May 2013 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath