ਹੁਕਮਨਾਮਾ ਸਾਹਿਬ

Hukamnama Sahib

Monday, 06 May 2019

ਸੋਮਵਾਰ, ੨੩ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 661 · Raag Gond · Bhagat Naam Dev Ji

Reading: Permalink

ਗੁਰਮੁਖੀ (Gurmukhi)

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧

raag go(n)dd baanee naamadheau jee kee ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਅਸੁਮੇਧ ਜਗਨੇ ॥

asumedh jagane ||

ਤੁਲਾ ਪੁਰਖ ਦਾਨੇ ॥

tulaa purakh dhaane ||

ਪ੍ਰਾਗ ਇਸਨਾਨੇ ॥੧॥

praag isanaane ||1||

ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥

tau na pujeh har keerat naamaa ||

ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥

apune raameh bhaj re man aalaseeaa ||1|| rahaau ||

ਗਇਆ ਪਿੰਡੁ ਭਰਤਾ ॥

giaa pi(n)dd bharataa ||

ਬਨਾਰਸਿ ਅਸਿ ਬਸਤਾ ॥

banaaras as basataa ||

ਮੁਖਿ ਬੇਦ ਚਤੁਰ ਪੜਤਾ ॥੨॥

mukh bedh chatur paRataa ||2||

ਸਗਲ ਧਰਮ ਅਛਿਤਾ ॥

sagal dharam achhitaa ||

ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥

gur giaan i(n)dhree dhiraRataa ||

ਖਟੁ ਕਰਮ ਸਹਿਤ ਰਹਤਾ ॥੩॥

khaT karam sahit rahataa ||3||

ਸਿਵਾ ਸਕਤਿ ਸੰਬਾਦੰ ॥

sivaa sakat sa(n)baadha(n) ||

ਮਨ ਛੋਡਿ ਛੋਡਿ ਸਗਲ ਭੇਦੰ ॥

man chhodd chhodd sagal bhedha(n) ||

ਸਿਮਰਿ ਸਿਮਰਿ ਗੋਬਿੰਦੰ ॥

simar simar gobi(n)dha(n) ||

ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

bhaj naamaa taras bhav si(n)dha(n) ||4||1||

English Translation

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 ||

To speak too much and babble is useless. Even without our speaking, He knows everything. || 1 || Pause ||

He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. || 2 ||

These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 ||

By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

ਪੰਜਾਬੀ ਵਿਆਖਿਆ (Punjabi Explanation)

ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ।

ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩।

ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।

Source: SGPC Official; BaniDB · Read Ang 661 in Sri Guru Granth Sahib Ji

On this day in earlier years

  • Sunday, 06 May 2018 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Saturday, 06 May 2017 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Friday, 06 May 2016 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Wednesday, 06 May 2015 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 06 May 2014 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Monday, 06 May 2013 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree