ਹੁਕਮਨਾਮਾ ਸਾਹਿਬ

Hukamnama Sahib

Wednesday, 08 May 2019

ਬੁੱਧਵਾਰ, ੨੫ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 678 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

tirapat bhiee sach bhojan khaiaa ||

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

man tan rasanaa naam dhiaaiaa ||1||

ਜੀਵਨਾ ਹਰਿ ਜੀਵਨਾ ॥

jeevanaa har jeevanaa ||

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

jeevan har jap saadhasa(n)g ||1|| rahaau ||

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

anik prakaaree basatr oddaae ||

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

anadhin keeratan har gun gaae ||2||

ਹਸਤੀ ਰਥ ਅਸੁ ਅਸਵਾਰੀ ॥

hasatee rath as asavaaree ||

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

har kaa maarag ridhai nihaaree ||3||

ਮਨ ਤਨ ਅੰਤਰਿ ਚਰਨ ਧਿਆਇਆ ॥

man tan a(n)tar charan dhiaaiaa ||

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

har sukh nidhaan naanak dhaas paiaa ||4||2||56||

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Tuesday, 08 May 2018 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Monday, 08 May 2017 ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ Ang 425 · Raag Aasaa
  • Sunday, 08 May 2016 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Friday, 08 May 2015 ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ Ang 750 · Raag Soohee
  • Thursday, 08 May 2014 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Wednesday, 08 May 2013 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans