ਹੁਕਮਨਾਮਾ ਸਾਹਿਬ

Hukamnama Sahib

Saturday, 11 May 2019

ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 678 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

firat firat bheTe jan saadhoo poorai gur samajhaiaa ||

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

aan sagal bidh kaa(n)m na aavai har har naam dhiaaiaa ||1||

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

taa te moh dhaaree oT gopaal ||

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

saran pario pooran paramesur binase sagal ja(n)jaal || rahaau ||

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

surag mirat piaal bhoo ma(n)ddal sagal biaape mai ||

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

jeea udhaaran sabh kul taaran har har naam dhiaai ||2||

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

naanak naam nira(n)jan gaieeaai paieeaai sarab nidhaanaa ||

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

kar kirapaa jis dhei suaamee birale kaahoo jaanaa ||3||3||21||

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Friday, 11 May 2018 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Thursday, 11 May 2017 ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ Ang 461 · Raag Aasaa
  • Wednesday, 11 May 2016 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Monday, 11 May 2015 ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ Ang 666 · Raag Dhanaasree
  • Sunday, 11 May 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Saturday, 11 May 2013 ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ Ang 611 · Raag Sorath