ਹੁਕਮਨਾਮਾ ਸਾਹਿਬ
Hukamnama Sahib
Saturday, 18 May 2019
ਸ਼ਨਿਚਰਵਾਰ, ੪ ਜੇਠ (ਸੰਮਤ ੫੫੧ ਨਾਨਕਸ਼ਾਹੀ)
Ang 551 · Raag Jaithsree · Guru Raam Daas Ji
ਗੁਰਮੁਖੀ (Gurmukhi)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
jaitasaree mahalaa chauthhaa ghar pehilaa chaupadhe
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
merai heearai ratan naam har basiaa gur haath dhario merai maathaa ||
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
janam janam ke kilabikh dhukh utare gur naam dheeo rin laathaa ||1||
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
mere man bhaj raam naam sabh arathaa ||
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
gur poorai har naam dhiraRaiaa bin naavai jeevan birathaa || rahaau ||
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
bin gur mooR bhe hai manmukh te moh maiaa nit faathaa ||
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
tin saadhoo charan na seve kabahoo tin sabh janam akaathaa ||2||
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
jin saadhoo charan saadh pag seve tin safalio janam sanaathaa ||
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
mo kau keejai dhaas dhaas dhaasan ko har dhiaa dhaar jaga(n)naathaa ||3||
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
ham a(n)dhule giaanaheen agiaanee kiau chaaleh maarag pa(n)thaa ||
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ham a(n)dhule kau gur a(n)chal dheejai jan naanak chaleh mila(n)thaa ||4||1||
English Translation
SHALOK, THIRD MEHL:
The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 ||
THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 ||
PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||
ਪੰਜਾਬੀ ਵਿਆਖਿਆ (Punjabi Explanation)
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।
(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ । ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।
ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।
Source: SGPC Official; BaniDB · Read Ang 551 in Sri Guru Granth Sahib Ji