ਹੁਕਮਨਾਮਾ ਸਾਹਿਬ

Hukamnama Sahib

Sunday, 19 May 2019

ਐਤਵਾਰ, ੫ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 821 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥

gurmukh prabh seveh sadh saachaa anadhin sahaj piaar ||

ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

sadhaa ana(n)dh gaaveh gun saache aradh uradh ur dhaar ||

ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥

a(n)tar preetam vasiaa dhur karam likhiaa karataar ||

ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

naanak aap milaian aape kirapaa dhaar ||1||

ਮਃ ੩ ॥

mahalaa teejaa ||

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥

kahiaai kathiaai na paieeaai anadhin rahai sadhaa gun gai ||

ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥

vin karamai kinai na paio bhauk mue bilalai ||

ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

gur kai sabadh man tan bhijai aap vasai man aai ||

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

naanak nadharee paieeaai aape le milai ||2||

ਪਉੜੀ ॥

pauRee ||

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥

aape vedh puraan sabh saasat aap kathai aap bheejai ||

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥

aape hee beh pooje karataa aap parapa(n)ch kareejai ||

ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥

aap paravirat aap niraviratee aape akath katheejai ||

ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥

aape pu(n)n sabh aap karaae aap alipat varateejai ||

ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

aape sukh dhukh dhevai karataa aape bakhas kareejai ||8||

English Translation

RAAG BILAAVAL, FIFTH MEHL, CHAU-PADAS AND DU-PADAS, SEVENTH HOUSE:

ONE UNIVERSAL CREATOR GOD.  BY THE GRACE OF THE TRUE GURU:

The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. || 1 || Pause ||

I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. || 1 ||

No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. || 2 ||

The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. || 3 ||

He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. || 4 || 1 || 87 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ।

(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ।੨।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩।

ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ)।੪।੧।੮੭।

Source: SGPC Official; BaniDB · Read Ang 821 in Sri Guru Granth Sahib Ji

On this day in earlier years

  • Saturday, 19 May 2018 ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ Ang 484 · Raag Aasaa
  • Friday, 19 May 2017 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Thursday, 19 May 2016 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ Ang 581 · Raag Vadhans
  • Tuesday, 19 May 2015 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee
  • Monday, 19 May 2014 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Sunday, 19 May 2013 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree