ਹੁਕਮਨਾਮਾ ਸਾਹਿਬ

Hukamnama Sahib

Monday, 20 May 2019

ਸੋਮਵਾਰ, ੬ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 673 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

raag bilaaval mahalaa panjavaa chaupadhe dhupadhe ghar satvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਤਿਗੁਰ ਸਬਦਿ ਉਜਾਰੋ ਦੀਪਾ ॥

satigur sabadh ujaaro dheepaa ||

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥

binasio a(n)dhakaar teh ma(n)dhar ratan koThaRee khul(h)ee anoopaa ||1|| rahaau ||

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥

bisaman bisam bhe jau pekhio kahan na jai vaddiaaiee ||

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

magan bhe uoohaa sa(n)g maate ot pot lapaTaiee ||1||

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

aal jaal nahee kachhoo ja(n)jaaraa aha(n)budh nahee bhoraa ||

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

uoochan uoochaa beech na kheechaa hau teraa too(n) moraa ||2||

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥

eka(n)kaar ek paasaaraa ekai apar apaaraa ||

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ek bisatheeran ek sa(n)pooran ekai praan adhaaraa ||3||

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥

niramal niramal soochaa soocho soochaa soocho soochaa ||

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

a(n)t na a(n)taa sadhaa bea(n)taa kahu naanak uoocho uoochaa ||4||1||87||

English Translation

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 ||

Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause ||

By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 ||

You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 ||

That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||

ਪੰਜਾਬੀ ਵਿਆਖਿਆ (Punjabi Explanation)

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

Source: SGPC Official; BaniDB · Read Ang 673 in Sri Guru Granth Sahib Ji

On this day in earlier years

  • Sunday, 20 May 2018 ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ Ang 947 · Raag Raamkalee
  • Saturday, 20 May 2017 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Friday, 20 May 2016 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Wednesday, 20 May 2015 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Tuesday, 20 May 2014 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Monday, 20 May 2013 ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ Ang 602 · Raag Sorath