ਹੁਕਮਨਾਮਾ ਸਾਹਿਬ

Hukamnama Sahib

Wednesday, 22 May 2019

ਬੁੱਧਵਾਰ, ੮ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 628 · Raag Soohee · Guru Amar Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੩ ॥

soohee mahalaa teejaa ||

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥

sabadh sachai sach sohilaa jithai sache kaa hoi veechaaro raam ||

ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥

haumai sabh kilavikh kaaTe saach rakhiaa ur dhaare raam ||

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥

sach rakhiaa ur dhaare dhutar taare fir bhavajal taran na hoiee ||

ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥

sachaa satigur sachee baanee jin sach vikhaaliaa soiee ||

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥

saache gun gaavai sach samaavai sach vekhai sabh soiee ||

ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥

naanak saachaa saahib saachee naiee sach nisataaraa hoiee ||1||

ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥

saachai satigur saach bujhaiaa pat raakhai sach soiee raam ||

ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥

sachaa bhojan bhaau sachaa hai sachai naam sukh hoiee raam ||

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥

saachai naam sukh hoiee marai na koiee garabh na joonee vaasaa ||

ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥

jotee jot milaiee sach samaiee sach nai paragaasaa ||

ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥

jinee sach jaataa se sache hoe anadhin sach dhiaain ||

ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥

naanak sach naam jin hiradhai vasiaa naa veechhuR dhukh pain ||2||

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥

sachee baanee sache gun gaaveh tit ghar sohilaa hoiee raam ||

ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥

niramal gun saache tan man saachaa vich saachaa purakh prabh soiee raam ||

ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥

sabh sach varatai sacho bolai jo sach karai su hoiee ||

ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥

jeh dhekhaa teh sach pasariaa avar na dhoojaa koiee ||

ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥

sache upajai sach samaavai mar janamai dhoojaa hoiee ||

ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥

naanak sabh kichh aape karataa aap karaavai soiee ||3||

ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥

sache bhagat soheh dharavaare sacho sach vakhaane raam ||

ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥

ghaT a(n)tare saachee baanee saacho aap pachhaane raam ||

ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥

aap pachhaaneh taa sach jaaneh saache sojhee hoiee ||

ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥

sachaa sabadh sachee hai sobhaa saache hee sukh hoiee ||

ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥

saach rate bhagat ik ra(n)gee dhoojaa ra(n)g na koiee ||

ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥

naanak jis kau masatak likhiaa tis sach paraapat hoiee ||4||2||3||

English Translation

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 ||

The Lord’s feet are forever peace-giving. Whatever fruit one desires, he receives; his hopes shall not go in vain. || 1 || Pause ||

That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 ||

Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 ||

Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧।

ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

Source: SGPC Official; BaniDB · Read Ang 628 in Sri Guru Granth Sahib Ji

On this day in earlier years

  • Tuesday, 22 May 2018 ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ Ang 883 · Raag Raamkalee
  • Monday, 22 May 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Sunday, 22 May 2016 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Friday, 22 May 2015 ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ Ang 527 · Raag Dayv Gandhaaree
  • Thursday, 22 May 2014 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Wednesday, 22 May 2013 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee