ਹੁਕਮਨਾਮਾ ਸਾਹਿਬ
Hukamnama Sahib
Thursday, 23 May 2019
ਵੀਰਵਾਰ, ੯ ਜੇਠ (ਸੰਮਤ ੫੫੧ ਨਾਨਕਸ਼ਾਹੀ)
Ang 668 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਸਤਿਗੁਰ ਪੂਰੇ ਭਾਣਾ ॥
satigur poore bhaanaa ||
ਤਾ ਜਪਿਆ ਨਾਮੁ ਰਮਾਣਾ ॥
taa japiaa naam ramaanaa ||
ਗੋਬਿੰਦ ਕਿਰਪਾ ਧਾਰੀ ॥
gobi(n)dh kirapaa dhaaree ||
ਪ੍ਰਭਿ ਰਾਖੀ ਪੈਜ ਹਮਾਰੀ ॥੧॥
prabh raakhee paij hamaaree ||1||
ਹਰਿ ਕੇ ਚਰਨ ਸਦਾ ਸੁਖਦਾਈ ॥
har ke charan sadhaa sukhadhaiee ||
ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
jo ichheh soiee fal paaveh birathee aas na jaiee ||1|| rahaau ||
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥
kirapaa kare jis praanapat dhaataa soiee sa(n)t gun gaavai ||
ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
prem bhagat taa kaa man leenaa paarabraham man bhaavai ||2||
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥
aaTh pahar har kaa jas ravanaa bikhai Thagauree laathee ||
ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
sa(n)g milai leeaa merai karatai sa(n)t saadh bhe saathee ||3||
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥
kar geh leene sarabas dheene aapeh aap milaiaa ||
ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
kahu naanak sarab thok pooran pooraa satigur paiaa ||4||15||79||
English Translation
DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 ||
Without the Lord, I cannot live for even a second. Like the addict who dies without his drug, I die without the Lord. || Pause ||
You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 ||
The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 ||
He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
ਪੰਜਾਬੀ ਵਿਆਖਿਆ (Punjabi Explanation)
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ।
ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
Source: SGPC Official; BaniDB · Read Ang 668 in Sri Guru Granth Sahib Ji