ਹੁਕਮਨਾਮਾ ਸਾਹਿਬ
Hukamnama Sahib
Sunday, 26 May 2019
ਐਤਵਾਰ, ੧੨ ਜੇਠ (ਸੰਮਤ ੫੫੧ ਨਾਨਕਸ਼ਾਹੀ)
Ang 594 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
sagal tiaag gur saranee aaiaa raakhahu raakhanahaare ||
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
jit too laaveh tit ham laageh kiaa eh ja(n)t vichaare ||1||
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥
mere raam jee too(n) prabh a(n)tarajaamee ||
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
kar kirapaa gurdhev dhiaalaa gun gaavaa nit suaamee ||1|| rahaau ||
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥
aaTh pahar prabh apanaa dhiaaieeaai gur prasaadh bhau tareeaai ||
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
aap tiaag hoieeaai sabh renaa jeevatiaa iau mareeaai ||2||
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥
safal janam tis kaa jag bheetar saadhasa(n)g naau jaape ||
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
sagal manorath tis ke pooran jis dhiaa kare prabh aape ||3||
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥
dheen dhiaal kirapaal prabh suaamee teree saran dhiaalaa ||
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
kar kirapaa apanaa naam dheejai naanak saadh ravaalaa ||4||11||58||
English Translation
SHALOK, FIRST MEHL:
The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 ||
FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 ||
PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||
ਪੰਜਾਬੀ ਵਿਆਖਿਆ (Punjabi Explanation)
ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।
ਹੇ ਨਾਨਕ! (ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ)।੨।
ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ । ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ।੨੦।
Source: SGPC Official; BaniDB · Read Ang 594 in Sri Guru Granth Sahib Ji