ਹੁਕਮਨਾਮਾ ਸਾਹਿਬ

Hukamnama Sahib

Wednesday, 29 May 2019

ਬੁੱਧਵਾਰ, ੧੫ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 654 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

raaj kapaTa(n) roop kapaTa(n) dhan kapaTa(n) kul garabateh ||

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

sa(n)cha(n)t bikhiaa chhala(n) chhidhra(n) naanak bin har sa(n)g na chaalate ||1||

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

pekha(n)dhaRo kee bhul tu(n)maa dhisam sohanaa ||

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

add na laha(n)dhaRo mul naanak saath na juliee maiaa ||2||

ਪਉੜੀ ॥

pauRee ||

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

chaladhiaa naal na chalai so kiau sa(n)jeeaai ||

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

tis kaa kahu kiaa jatan jis te va(n)jeeaai ||

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

har bisariaai kiau tirapataavai naa man ra(n)jeeaai ||

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

prabhoo chhodd an laagai narak sama(n)jeeaai ||

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

hoh kirapaal dhiaal naanak bhau bha(n)jeeaai ||10||

English Translation

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. || 1 ||

O mind, you have not completed the only task you were given; you have not meditated on the Lord, your King. || 1 || Pause ||

Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. || 2 ||

Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord? || 3 ||

Death has fallen on the whole world; the doubting religious scholars are also listed on the Register of Death. Says Kabeer, those humble people become pure — they become Khalsa — who know the Lord’s loving devotional worship. || 4 || 3 ||

ਪੰਜਾਬੀ ਵਿਆਖਿਆ (Punjabi Explanation)

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ)।੧।

ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ)।੨।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

Source: SGPC Official; BaniDB · Read Ang 654 in Sri Guru Granth Sahib Ji

On this day in earlier years

  • Tuesday, 29 May 2018 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ Ang 547 · Raag Bihaagraa
  • Monday, 29 May 2017 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 29 May 2016 ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ Ang 589 · Raag Vadhans
  • Friday, 29 May 2015 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653
  • Thursday, 29 May 2014 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Wednesday, 29 May 2013 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang