ਹੁਕਮਨਾਮਾ ਸਾਹਿਬ
Hukamnama Sahib
Thursday, 30 May 2019
ਵੀਰਵਾਰ, ੧੬ ਜੇਠ (ਸੰਮਤ ੫੫੧ ਨਾਨਕਸ਼ਾਹੀ)
Ang 630 · Raag Sorath · Bhagat Kabeer Ji
ਗੁਰਮੁਖੀ (Gurmukhi)
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
bedh puraan sabhai mat sun kai karee karam kee aasaa ||
ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
kaal grasat sabh log siaane uTh pa(n)ddit pai chale niraasaa ||1||
ਮਨ ਰੇ ਸਰਿਓ ਨ ਏਕੈ ਕਾਜਾ ॥
man re sario na ekai kaajaa ||
ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
bhajio na raghupat raajaa ||1|| rahaau ||
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥
ban kha(n)dd jai jog tap keeno ka(n)dh mool chun khaiaa ||
ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
naadhee bedhee sabadhee monee jam ke paTai likhaiaa ||2||
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥
bhagat naaradhee ridhai na aaiee kaachh koochh tan dheenaa ||
ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
raag raaganee ddi(n)bh hoi baiThaa un har peh kiaa leenaa ||3||
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥
pario kaal sabhai jag uoopar maeh likhe bhram giaanee ||
ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
kahu kabeer jan bhe khaalase prem bhagat jeh jaanee ||4||3||
English Translation
SORAT’H, FIFTH MEHL:
The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 ||
The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause ||
God has blessed all places with prosperity. I have returned again safe and sound. Nanak has entered God’s Sanctuary. It has eradicated all disease. || 2 || 24 || 88 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧।
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ।
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।
Source: SGPC Official; BaniDB · Read Ang 630 in Sri Guru Granth Sahib Ji