ਹੁਕਮਨਾਮਾ ਸਾਹਿਬ

Hukamnama Sahib

Saturday, 01 June 2019

ਸ਼ਨਿਚਰਵਾਰ, ੧੮ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 678 · Raag Dhanaasree · Bhagat Kabeer Ji

Reading: Permalink

ਗੁਰਮੁਖੀ (Gurmukhi)

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

raam simar raam simar raam simar bhaiee ||

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

raam naam simaran bin booddate adhikaiee ||1|| rahaau ||

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

banitaa sut dheh greh sa(n)pat sukhadhaiee ||

ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ein(h) mai kachh naeh tero kaal avadh aaiee ||1||

ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

ajaamal gaj ganikaa patit karam keene ||

ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

teuoo utar paar pare raam naam leene ||2||

ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

sookar kookar jon bhrame tuoo laaj na aaiee ||

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

raam naam chhaadd a(n)mirat kaahe bikh khaiee ||3||

ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

taj bharam karam bidh nikhedh raam naam lehee ||

ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

gur prasaadh jan kabeer raam kar sanehee ||4||5||

English Translation

DHANAASAREE, FIFTH MEHL, SIXTH HOUSE:

ONE UNIVERSAL CREATOR GOD.  BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause ||

O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 ||

Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 ||

In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।

ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Friday, 01 June 2018 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Thursday, 01 June 2017 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Wednesday, 01 June 2016 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Monday, 01 June 2015 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath
  • Sunday, 01 June 2014 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Saturday, 01 June 2013 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath